ਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 2 ਦੋਸ਼ੀ ਕੀਤੇ ਗ੍ਰਿਫ਼ਤਾਰ-620 ਲੀਟਰ ਲਾਹਣ ਅਤੇ 31 ਬੋਤਲਾਂ ਸ਼ਰਾਬ ਦੀ ਬਰਾਮਦਗੀ

ਮਾਨਸਾ, 13 ਜੂਨ : ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 4 ਮੁਕੱਦਮੇ ਦਰਜ਼ ਕੀਤੇ ਹਨ। ਗਿਫ਼ਤਾਰ ਕੀਤੇ ਦੋੋਸ਼ੀਆਂ ਪਾਸੋੋਂ 620 ਲੀਟਰ ਲਾਹਣ ਅਤੇ 31 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ ਤੇ ਸ਼ੇਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਖੈਰਾ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਮੌੌਕੇ ਤੇ ਕਾਬੂ ਕਰਕੇ 600 ਲੀਟਰ ਲਾਹਣ ਬਰਾਮਦ ਕੀਤਾ ਗਿਆ ਹੈ।

ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮਿੱਠੂ ਸਿੰਘ ਪੁੱਤਰ ਵਜੀਰ ਸਿੰਘ ਵਾਸੀ ਵਰ੍ਹੇ ਨੂੰ ਕਾਬੂ ਕਰਕੇ 13 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਆਜਾਦ ਉਰਫ ਯਾਦਾ ਪੁੱਤਰ ਗੰਗੀ ਵਾਸੀ ਭਾਵਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ 18 ਬੋਤਲਾਂ ਸ਼ਰਾਬ ਠੇਕਾ ਮਾਰਕਾ ਜੁਗਨੀ ਸੌਫੀ (ਪੰਜਾਬ) ਬਰਾਮਦ ਕੀਤੀ ਗਈ, ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕਾਲਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭੰਮੇ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ 20 ਲੀਟਰ ਲਾਹਣ ਬਰਾਮਦ ਕੀਤਾ, ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

Mansa News
Comments (0)
Add Comment