ਆਂਗਣਵਾੜੀ ਵਰਕਰਾਂ ਨੇ ਘਰ ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਫਰੀਦਕੋਟ ( ਸੁਮੀਤ ਮੋਂਗਲਾ) : ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਇਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਸਬੰਧੀ ਜਾਣੂ ਕਰਵਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਕਿਰਤ ਪ੍ਰੀਤ ਕੌਰ ਦੀ ਅਗਵਾਈ ਹੇਠ ਜਿਲ੍ਹੇ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ।

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਪੰਚਾਇਤਾਂ ਅਤੇ ਸ਼ਹਿਰਾਂ ਦੇ ਵਾਰਡਾਂ ਨੂੰ ਕਵਰ ਕੀਤਾ ਜਾਵੇਗਾ।

ਆਸ਼ਾ ਵਰਕਰਾਂ ਸਮੇਂਤ ਡੋਰ ਟੂ ਡੋਰ ਜਾਗਰੂਤਾ ਮੁਹਿੰਮ ਰਾਹੀਂ ਘਰਾਂ ਵਿਚ ਜਾ ਕੇ ਲੋਕਾਂ ਨੂੰ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ, ਸਮਾਜਿਕ ਦੂਰੀ ਬਣਾਉਣ, ਸਿਰਫ ਲੋੜ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ।

ਕਰੋਨਾ ਤੇ ਕਾਬੂ ਪਾਉਣ ਲਈ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ, ਸਮਾਜਿਕ ਦੂਰੀ ਬਣਾਉਣ ਅਤੇ ਘਰਾਂ ਵਿਚ ਰਹਿਣ ਲਈ ਕੀਤਾ ਜਾਗਰੂਕ


ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਲੋਕਾਂ ਨੂੰ ਕਿਹਾ ਕਿ ਕਰੋਨਾ ਮਹਾਂਮਾਰੀ ਨੇ ਪੂਰੇ ਵਿਸ਼ਵ ਨੂੰ ਆਪਣੀ ਲਪੇਟ ਵਿਚ ਲਿਆ ਹੈ ਅਤੇ ਸਾਡੇ ਦੇਸ਼ ਵਿਚ ਵੀ ਇਸ ਬਿਮਾਰੀ ਦਾ ਖਤਰਾ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੀ ਅਜੇ ਤੱਕ ਕੋਈ ਵੀ ਦਵਾਈ ਨਹੀਂ ਬਣੀ ਸਿਰਫ ਅਸੀਂ ਸਾਵਧਾਨੀਆਂ ਵਰਤ ਕੇ ਹਦਾਇਤਾਂ ਦੀ ਪਾਲਣਾ ਕਰਕੇ ਇਸ ਤੋਂ ਬਚ ਸਕਦੇ ਹਾਂ। ਆਂਗਣਵਾੜੀ ਵਰਕਰਾਂ ਨੇ ਲੋਕਾਂ ਨੂੰ ਘਰ ਘਰ ਜਾ ਕੇ ਇਹ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਸਾਵਧਾਨੀਆਂ ਵਰਤਣ ਅਤੇ ਕਰੋਨਾ ਦੀ ਰੋਕਥਾਮ ਲਈ ਜਾਗਰੂਕ ਹੋਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ।

Faridkot newsPunjab newsਪੰਜਾਬ ਸਰਕਾਰ ਦੇ ਮਿਸ਼ਨ ਫਤਿਹਮਿਸ਼ਨ ਫਤਿਹ
Comments (0)
Add Comment