ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਦੇ ਹੁਕਮ Mansa News

0

Mansa News 04 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਦਿੱਤੇ ਜਾਣੇ ਹਨ, ਉਨ੍ਹਾਂ ਵਿੱਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ਵਿੱਚ ਤੁਰੰਤ ਦਰਜ਼ ਕਰਵਾਉਣ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਕਿਰਾਏ ’ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਸ ਨਾਲ ਲੋਕਾਂ ਦੀ ਜਾਨ-ਮਾਲ ਨੂੰ ਖ਼ਤਰਾ ਹੋ ਸਕਦਾ ਹੈ ਅਤੇ ਸਰਕਾਰੀ, ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਅਮਨ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਆਦਿ ਭੜਕ ਸਕਦੇ ਹਨ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਲੋੜ ਹੈ।
ਇਹ ਹੁਕਮ 31 ਜੁਲਾਈ 2024 ਤੱਕ ਲਾਗੂ ਰਹੇਗਾ। | Mansa News

Hamara Today न्यूज और लाइव न्यूज अपडेट के लिए हमें फेसबुक पर लाइक करें या ट्विटरपर फॉलो करें.

Loading

Leave A Reply

Your email address will not be published.

This website uses cookies to improve your experience. We'll assume you're ok with this, but you can opt-out if you wish. Accept Read More