Mansa News ਜ਼ਿਲ੍ਹੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਤੇ ਪਾਰਟੀ ਵਰਕਰਾਂ ਨੂੰ 30 ਮਈ, ਸ਼ਾਮ 06 ਵਜੇ ਤੋਂ ਪਹਿਲਾਂ ਵਾਪਸ ਜਾਣ ਦੀ ਹਦਾਇਤ

0

Mansa News 25 May 2024 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਦੇ ਚੈਪਟਰ ਨੰਬਰ 8 ਦੇ ਸੈਕਸ਼ਨ 8.2 (8.2.1) ਵਿਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ Criminal Procedure Code, 1973 (Crpc) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ 30 ਮਈ, 2024 ਨੂੰ ਸ਼ਾਮ ਨੂੰ 06 ਵਜੇ ਤੋਂ ਪਹਿਲਾਂ ਪਹਿਲਾਂ ਵਾਪਸ ਚਲੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨਿਯਤ ਮਿਤੀ ਤੋਂ ਬਾਅਦ 05 ਵਿਅਕਤੀਆਂ ਤੋਂ ਵੱਧ ਇਕੱਠੇ ਹੋਣ ਅਤੇ ਰੈਲੀ/ਪਬਲਿਕ ਮੀਟਿੰਗ ਆਦਿ ਕਰਨ ’ਤੇ ਪਾਬੰਦੀ ਲਗਾਈ ਹੈ।
Mansa News Latest News

ਹੁਕਮ ਵਿਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ, ਭਾਰਤ ਸਰਕਾਰ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਲੋਕ ਸਭਾ ਚੋਣਾਂ 01 ਜੂਨ 2024 ਨੂੰ ਹੋਣੀਆਂ ਹਨ। ਇੰਨ੍ਹਾਂ ਚੋਣਾਂ ਸਬੰਧੀ ਚੋਣ ਪ੍ਰਚਾਰ 30 ਮਈ, 2024 ਨੂੰ ਸ਼ਾਮ 06 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ। ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਦੇ ਚੈਪਟਰ ਨੰਬਰ 8 ਦੇ ਸੈਕਸ਼ਨ 8.2 (8.2.1) ਅਨੁਸਾਰ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਹਲਕੇ ਦੇ ਅੰਦਰ ਕੋਈ ਵੀ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ ਅਤੇ ਹਲਕੇ ਤੋਂ ਬਾਹਰ ਤੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਦੀ ਮੌਜੂਦਗੀ ਉਸ ਹਲਕੇ ਵਿਚ ਨਹੀਂ ਹੋਣੀ ਚਾਹੀਦੀ। ਚੋਣ ਪ੍ਰਚਾਰ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਉਨ੍ਹਾਂ ਦੀ ਲਗਾਤਾਰ ਮੌਜੂਦਗੀ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਮਾਹੌਲ ਨੂੰ ਖ਼ਰਾਬ ਕਰ ਸਕਦੀ ਹੈ।
Today Mansa News

ਜੇਕਰ ਕੋਈ ਵੀ ਵਿਅਕਤੀ ਇੰਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ Criminal Procedure Code, 1973 (Crpc) ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਹੁਕਮ 06 ਜੂਨ, 2024 ਤੱਕ ਲਾਗੂ ਰਹੇਗਾ।

Hamara Today न्यूज और लाइव न्यूज अपडेट के लिए हमें फेसबुक पर लाइक करें या ट्विटरपर फॉलो करें.

Loading

Leave A Reply

Your email address will not be published.

This website uses cookies to improve your experience. We'll assume you're ok with this, but you can opt-out if you wish. Accept Read More