Mansa News : ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੀ ਅਗਵਾਈ ਹੇਠ ਮਮਤਾ ਦਿਵਸ ਮੌਕੇ ਪਿੰਡ ਭੀਖੀ, ਮੱਤੀ ਅਤੇ ਅਤਲਾ ਖੁਰਦ ਵਿਖੇ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦੀ ਸੁਪੋਰਟਿੰਗ ਸੁਪਰਵੀਜ਼ਨ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਇਸ ਦਿਨ ਸਬ ਸੈਂਟਰ ਪੱਧਰ ’ਤੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਂਦਾ ਹੈ ਅਤੇ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਕਾਰਨ ਕਰਕੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਮਤਾ ਦਿਵਸ ਹਰੇਕ ਸਬ ਸੈਂਟਰ ’ਤੇ ਆਮ ਵਾਂਗ ਬੁੱਧਵਾਰ ਨੂੰ ਮਨਾਇਆ ਜਾਵੇਗਾ। ਇਸ ਮੌਕੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਦੇ ਬੱਚਿਆਂ ਦਾ ਟੀਕਾਕਰਨ ਹੋਣ ਵਾਲਾ ਹੈ, ਉਹ ਆਪਣੇ ਬੱਚੇ ਨੂੰ ਨਾਲ ਲੈ ਕੇ ਆਪਣੇ ਨਜ਼ਦੀਕੀ ਸਬ ਸੈਂਟਰ ਵਿੱਚ ਜਾਣ। ਇਸ ਮੌਕੇ ਆਪਣਾ ਅਤੇ ਬੱਚੇ ਦਾ ਮੂੰਹ ਕੱਪੜੇ ਨਾਲ ਢੱਕ ਕੇ ਰੱਖਣਾ ਅਤੇ ਗਰਮੀ ਤੋਂ ਬਚਾਅ ਕਰਨਾ ਜ਼ਰੂਰੀ ਹੈ। ਸਬ ਸੈਂਟਰ ’ਤੇ ਏ.ਐਨ.ਐਮ. ਦੁਆਰਾ ਦਿੱਤੀਆਂ ਹਦਾਇਤਾਂ ਅਨੁਸਾਰ ਆਪਣੀ ਵਾਰੀ ਦਾ ਇੰਤਜਾਰ ਕਰਨ ਸਮੇਂ ਉਚਿਤ ਦੂਰੀ ਬਣਾਈ ਰੱਖਣੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਜਾਂ ਬੱਚੇ ਨੂੰ ਬੁਖਾਰ,ਖਾਂਸੀ, ਜ਼ੁਕਾਮ ਆਦਿ ਹੈ ਤਾਂ ਇਸ ਦੀ ਜਾਣਕਾਰੀ ਖੁਦ ਏ.ਐਨ.ਐਮ. ਨੂੰ ਦੇਣੀ ਹੈ। ਉਨ੍ਹਾਂ ਇਸ ਮੌਕੇ ਮੌਜੂਦ ਗਰਭਵਤੀ ਔਰਤਾਂ ਨੂੰ ਟੀਕਾਕਰਨ ਦੇ ਲਾਭ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਹੋ ਸਕੇ ਤਾਂ ਗਰਭਵਤੀ ਔਰਤਾਂ ਸਬ ਸੈਂਟਰ ਵਿਖੇ ਆਉਣ ਤੋਂ ਪਹਿਲਾਂ ਆਪਣੇ ਨਾਲ ਸਬੰਧਤ ਸਬ ਸੈਂਟਰ ’ਤੇ ਏ.ਐਨ.ਐਮ ਨਾਲ ਫੋਨ ’ਤੇ ਰਾਬਤਾ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਉਚਿਤ ਸਮੇਂ ਬੁਲਾਇਆ ਜਾ ਸਕੇ।
ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਵਿਜੈ ਕੁਮਾਰ ਜੈਨ ਨੇ ਸਬ ਸੈਂਟਰ ਬੋੜਾਵਾਲ, ਬਲਾਕ ਬੁਢਲਾਡਾ ਦੇ ਪਿੰਡ ਬੀਰੋਕੇ ਖੁਰਦ ਵਿਖੇ ਮਮਤਾ ਦਿਵਸ ਦੀ ਸੁਪਰਵੀਜ਼ਨ ਮੌਕੇ ਲੋਕਾਂ ਨੂੰ ਗਰਮੀ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਉਲਟੀਆਂ ਅਤੇ ਦਸਤ ਤੋਂ ਬਚਾਉਣ ਲਈ ਓ.ਆਰ.ਐਸ. ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।
Hamara Today न्यूज और लाइव न्यूज अपडेट के लिए हमें फेसबुक पर लाइक करें या ट्विटरपर फॉलो करें.