ਦਿਵਿਆਂਗਜਨਾ ਦੀ ਭਲਾਈ ਲਈ ਹਰ ਸੰਭਵ ਯਤਨ ਕਰਨਾਸਾਡਾ ਮੁੱਢਲਾ ਫਰਜ਼-ਡਿਪਟੀ ਕਮਿਸ਼ਨਰ
Mansa News : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਦੇ ਸਹਿਯੋਗ ਨਾਲ ਸਥਾਨਕ ਸ਼ਾਂਤੀ ਭਵਨ ਵਿਖੇ ਅਲਿਮਕੋ ਦੁਆਰਾ 121 ਲੋੜਵੰਦ ਦਿਵਿਆਂਗਜਨਾ ਨੂੰ ਮੋਟਰ ਟਰਾਈਸਾਈਕਲ, ਟਰਾਈਸਾਈਕਲ, ਵੀਲ ਚੇਅਰ, ਕੰਨਾਂ ਵਾਲੀਆਂ ਮਸ਼ੀਨਾਂ, ਫੋਹੜੀਆਂ ਅਤੇ ਹੋਰ ਸਹਾਇਕ ਉਪਕਰਨ ਵੰਡੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਫ਼ਤ ਸਹਾਇਕ ਉਪਰਕਨ ਵੰਡ ਕੈਂਪ ਦਾ ਮੁੱਖ ਮਕਸਦ ਦਿਵਿਆਂਗਜਨਾ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ ਤਾਂ ਜੋ ਉਨ੍ਹਾਂ ਦੀ ਦਿਵਿਆਂਗਤਾ ਸਮਾਜ ਦੇ ਕਿਸੇ ਵੀ ਖੇਤਰ ਵਿੱਚ ਉਨ੍ਹਾਂ ਲਈ ਰੁਕਾਵਟ ਨਾ ਬਣ ਸਕੇ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾ ਦੀ ਭਲਾਈ ਨਹੀ ਹਰ ਸੰਭਵ ਯਤਨ ਕਰਨਾ ਸਾਡਾ ਮੁੱਢਲਾ ਫਰਜ਼ ਬਣਦਾ ਹੈ।
ਉਨ੍ਹਾਂ ਕਿਹਾ ਕਿ ਸਰੀਰ ਦੇ ਕਿਸੇ ਵੀ ਅੰਗ ਦੀ ਘਾਟ ਕਾਰਨ ਦਿਵਿਆਂਗ ਵਿਅਕਤੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅੱਜ ਇਹ ਵੰਡੀ ਗਈ ਸਹਾਇਕ ਸਮੱਗਰੀ ਨਿਸ਼ਚੇ ਹੀ ਲੋੜਵੰਦਾਂ ਦੀਆਂ ਰੋਜ਼ਾਨਾਂ ਦੀਆਂ ਮੁਸ਼ਕਿਲਾਂ ਨੂੰ ਕੁੱਝ ਹੱਦ ਤੱਕ ਘਟਾਉਣ ਵਿਚ ਮਦਦਗਾਰ ਹੋਵੇਗੀ। ਉਨ੍ਹਾਂ ਕਿਹਾ ਕਿ ਦਿਵਿਆਂਗ ਲੋਕਾਂ ਦੀ ਭਲਾਈ ਲਈ ਅਜਿਹੇ ਕਾਰਜ ਕਰਦੇ ਰਹਿਣਾ ਚਾਹੀਦਾ ਹੈ।
ਕੈਂਪ ਦੌਰਾਨ ਨੇਕੀ ਫਾਊਂਡੇਸ਼ਨ ਬੁਢਲਾਡਾ, ਮਾਤਾ ਗੁਜਰੀ ਜੀ ਭਲਾਈ ਕੇਂਦਰ, ਆਸਰਾ ਫਾਊਂਡੇਸ਼ਨ, ਸਲੱਮ ਫਾਊਂਡੇਸ਼ਨ ਦੇ ਮੈਂਬਰਾਂ ਨੇ ਸਹਿਯੋਗ ਕੀਤਾ। ਇਸ ਮੌਕੇ ਵਿਭਾਗ ਦੇ ਕਰਮਚਾਰੀ ਸ੍ਰੀ ਮਨਦੀਪ ਸਿੰਘ, ਸ੍ਰੀ ਮੋਹਿਤ ਗਰਗ, ਸ੍ਰੀ ਰਾਜਿੰਦਰ ਕੁਮਾਰ, ਮਿਸ ਪੂਨਮ ਅਤੇ ਸ੍ਰੀਮਤੀ ਪੂਜਾ ਸਿੰਗਲਾ ਮੌਜੂਦ ਸਨ।