more helpful hints hoohootube nikki was lonely.

ਜ਼ਿਲ੍ਹੇ ਅੰਦਰ 16 ਵੈਨਾਂ ਕੋਵਿਡ-19 ਤੋਂ ਬਚਾਅ ਸਬੰਧੀ ਲੋਕਾਂ ਨੂੰ ਕਰਨਗੀਆਂ ਜਾਗਰੂਕ-ਵਧੀਕ ਡਿਪਟੀ

0

ਕਮਿਸ਼ਨਰ ਨੇ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ-ਲੋਕਾਂ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੱਸੀਆਂ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ

ਮਾਨਸਾ (ਸੁਭਾਸ਼ ਕਾਮਰਾ) : ਨੋਵਲ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਸੂਬਾ ਵਾਸੀਆਂ ਨੂੰ ਬਚਾਈ ਰੱਖਣ ਦੇ ਮੰਤਵ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਅੱਜ ਮਾਨਸਾ ਜ਼ਿਲ੍ਹੇ ਵਿਖੇ 16 ਪ੍ਰਚਾਰ ਵੈਨਾਂ ਨੂੰ ਲੋਕਾਂ ਨੂੰ ਜਾਗਰੂਕ ਕਰਨ ਲਈ ਭੇਜਿਆ ਗਿਆ।

ਇਨ੍ਹਾਂ ਪ੍ਰਚਾਰ ਵੈਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿੱਚ 15 ਤੋਂ 21 ਜੂਨ ਤੱਕ ਜ਼ਮੀਨੀ ਗਤੀਵਿਧੀਆਂ ਸਪਤਾਹ ਮਨਾਇਆ ਜਾਵੇਗਾ, ਜਿਸ ਦਾ ਮੰਤਵ ਆਮ ਲੋਕਾਂ ਨੂੰ ਕੋਵਿਡ-19 ਦੀ ਚਪੇਟ ਵਿੱਚ ਆਉਣ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ 16 ਪ੍ਰਚਾਰ ਵੈਨਾਂ ਵਿੱਚੋਂ ਨਗਰ ਕੌਂਸਲ ਮਾਨਸਾ, ਬੁਢਲਾਡਾ ਅਤੇ ਬਰੇਟਾ ਲਈ 2-2 ਵੈਨਾਂ ਸ਼ਹਿਰੀ ਇਲਾਕਿਆਂ ਵਿੱਚ ਪ੍ਰਚਾਰ ਕਰਨ ਅਤੇ ਜ਼ਿਲ੍ਹੇ ਦੇ 5 ਬਲਾਕਾਂ ਮਾਨਸਾ, ਸਰਦੂਲਗੜ੍ਹ, ਬੁਢਲਾਡਾ, ਝੁਨੀਰ ਅਤੇ ਜੋਗਾ ਬਲਾਕ ਵਿੱਚ 2-2 ਵੈਨਾਂ ਪੇਂਡੂ ਖੇਤਰ ਵਿੱਚ ਪ੍ਰਚਾਰ ਲਈ ਭੇਜੀਆਂ ਗਈਆਂ ਹਨ, ਜੋ ਲੋਕਾਂ ਨੂੰ ਮਾਸਕ ਪਹਿਨਣ, ਆਪਣੇ ਹੱਥਾਂ ਨੂੰ ਸਾਫ਼ ਰੱਖਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਦੀ ਅਪੀਲ ਕਰਨਗੀਆਂ।

ਉਨ੍ਹਾਂ ਦੱਸਿਆ ਕਿ 15 ਜੂਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੋਵਲ ਕੋਰੋਲਾ ਵਾਇਰਸ ਦੇ ਚੱਲਦਿਆਂ ਮੁਹਰਲੀ ਕਤਾਰ ਵਿੱਚ ਖੜ੍ਹੇ ਰਹਿਣ ਵਾਲੇ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ਮਿਸ਼ਨ ਫ਼ਤਿਹ ਦਾ ਬੈਜ ਲਗਾਇਆ ਜਾਵੇਗਾ। ਕੋਰੋਨਾ ਯੋਧਿਆਂ ਵਲੋਂ ਇਹ ਬੈਜ ਲਗਾਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ ‘ਤੇ ਅਪਲੋਡ ਕੀਤੀ ਜਾਵੇਗੀ। ਇਸ ਉਪਰੰਤ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਦੱਸਿਆ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਜਾਵੇਗਾ ਅਤੇ ਕੋਵਿਡ ਦੀ ਰੋਕਥਾਮ ਲਈ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ 18 ਜੂਨ ਨੂੰ ਜ਼ਿਲ੍ਹੇ ਵਿੱਚ ਮੁੜ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।

19 ਜੂਨ ਨੂੰ ਜ਼ਿਲ੍ਹੇ ਦੀਆਂ ਐਨ.ਜੀ.ਓਜ਼. ਵਲੋਂ ਬੈਜ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸੁਚੇਤ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੋਵਲ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਮਿਸ਼ਨ ਫਤਿਹ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਦੇ ਪੜਾਵਾਂ ਵੱਲ ਵੱਧ ਸਕਦਾ ਹੈ

ਇਸ ਲਈ ਕੋਵਿਡ-19 ਨਾਲ ਸਬੰਧਤ ਜੋ ਵੀ ਸਾਵਧਾਨੀਆਂ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਦੱਸੀਆਂ ਜਾਂਦੀਆਂ ਹਨ, ਉਨ੍ਹਾਂ ‘ਤੇ ਅਮਲ ਕਰਨਾ ਹਰੇਕ ਵਿਅਕਤੀ ਦੀ ਮੁੱਢਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ, ਤਾਂ ਹੀ ਅਸੀਂ ਇਸ ਮਹਾਂਮਾਰੀ ਖ਼ਿਲਾਫ਼ ਜੰਗ ਨੂੰ ਜਿੱਤਣ ਵਿੱਚ ਕਾਮਯਾਬ ਹੋ ਸਕਦੇ ਹਾਂ। 

Leave A Reply

Your email address will not be published.

gf fuck from side and ass.cerita mesum