Hamara Today
Hindi & Punjabi Newspaper

ਜਿਲ੍ਹਾ ਸੰਗਰੂਰ ਦੇ 4 ਹੋਰ ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ

0

ਸੰਗਰੂਰ,15 ਜੂਨ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹਾ ਸੰਗਰੂਰ ਵਿਚ ਕੋਵਿਡ-19 ਨੂੰ ਮਾਤ ਦੇ ਕੇ ਘਰ ਪਰਤਣ ਵਾਲਿਆਂ ਵਿੱਚ 4 ਹੋਰ ਵਿਅਕਤੀਆਂ ਦਾ ਨਾਂਅ ਸ਼ਾਮਿਲ ਹੋ ਗਿਆ ਹੈ ਤੇ ਹੁਣ ਤੱਕ 114 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ।


ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮਲੇਰਕੋਟਲਾ ਨਾਲ ਸਬੰਧਤ 2 ਵਿਅਕਤੀ ਗਫੂਰਾਂ ਤੇ ਕਲਸੂਮ ਅਤੇ ਅਮਰਗੜ੍ਹ ਤੋਂ ਗੁਰਪ੍ਰੀਤ ਸਿੰਘ ਤੇ ਗੁਰਦੇਵ ਕੌਰ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਮੁੜ ਸਿਹਤਯਾਬ ਹੋਏ ਹਨ। ਇਹਨਾਂ ਨੂੰ ਕੋਵਿਡ ਕੇਅਰ ਸੈਂਟਰ ਤੋਂ ਛੁੱਟੀ ਦੇ ਕੇ ਘਰ ਲਈ ਰਵਾਨਾ ਕਰ ਦਿੱਤਾ ਗਿਆ ਹੈ ।

ਸ੍ਰੀ ਥੋਰੀ ਨੇ ਦੱਸਿਆ ਕਿ ‘ਮਿਸ਼ਨ ਫਤਿਹ’ ਤਹਿਤ ਜਿਲ੍ਹੇ ਭਰ ਵਿੱਚ ਟੈਸਟਾਂ ਦੀ ਪ੍ਰਕਿਰਿਆ ਹੋਰ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੁਚੱਜੀਆਂ ਸਿਹਤ ਸੇਵਾਵਾਂ ਸਦਕਾ ਜ਼ਿਲ੍ਹੇ ਭਰ ਵਿੱਚ 114 ਵਿਅਕਤੀ ਕੋਵਿਡ-19 ਨੂੰ ਮਾਤ ਦੇ ਕੇ ਤੰਦਰੁਸਤ ਹੋਣ ਉਪਰੰਤ ਕੋਵਿਡ ਕੇਅਰ ਸੈਂਟਰ ਤੋਂ ਆਪੋ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ।

ਸ੍ਰੀ ਥੋਰੀ ਨੇ ਦੱਸਿਆ ਕਿ ਹੁਣ ਤੱਕ 9115 ਸ਼ੱਕੀ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਸਾਰਿਆਂ ਦੇ ਸੈਂਪਲ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਏ ਗਏ ਹਨ। ਇਨ੍ਹਾਂ ਟੈਸਟਾਂ ਦੇ ਨਤੀਜਿਆਂ ਵਿੱਚੋਂ 7825 ਵਿਅਕਤੀਆਂ ਦੇ ਨਤੀਜੇ ਨੈਗੇਟਿਵ ਪ੍ਰਾਪਤ ਹੋਏ ਹਨ, 164 ਵਿਅਕਤੀਆਂ ਦੀ ਰਿਪੋਰਟ ਪਾਜ਼ਿਟਿਵ ਆਈ ਹੈ ਅਤੇ 1126 ਵਿਅਕਤੀਆਂ ਦੀ ਰਿਪੋਰਟ ਦੇ ਨਤੀਜੇ ਆਉਣ ਦੀ ਉਡੀਕ ਹੈ।

ਸ੍ਰੀ ਥੋਰੀ ਨੇ ਦੱਸਿਆ ਕਿ ਸੁਚੱਜੀਆਂ ਸਿਹਤ ਸੇਵਾਵਾਂ ਸਦਕਾ ਜ਼ਿਲ੍ਹੇ ਭਰ ਵਿੱਚ 114 ਵਿਅਕਤੀ ਕੋਵਿਡ-19 ਨੂੰ ਮਾਤ ਦੇ ਕੇ ਤੰਦਰੁਸਤ ਹੋਣ ਉਪਰੰਤ ਕੋਵਿਡ ਕੇਅਰ ਸੈਂਟਰ ਤੋਂ ਆਪੋ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ । ਜ਼ਿਲ੍ਹੇ ਅੰਦਰ ਹੁਣ ਕੁੱਲ ਐਕਟਿਵ ਕੇਸਾਂ ਦੀ ਗਿਣਤੀ 47 ਹੈ ਅਤੇ 3 ਜਣਿਆਂ ਦੀ ਮੌਤ ਹੋ ਚੁੱਕੀ ਹੈ ।


ਸ੍ਰੀ ਥੋਰੀ ਨੇ ਕਿਹਾ ਕਿ ਅਜੇ ਵਾਇਰਸ ਦਾ ਪ੍ਰਭਾਵ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਇਸ ਲਈ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣੀ ਚਾਹੀਦੀ ਹੈ। ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਬਹੁਤ ਹੀ ਜ਼ਰੂਰੀ ਕੰਮ ਲਈ ਜੇਕਰ ਘਰੋਂ ਬਾਹਰ ਜਾਣਾ ਹੋਵੇ ਤਾਂ ਜਨਤਕ ਥਾਵਾਂ ਤੇ ਉਚਿਤ ਸਮਾਜਿਕ ਦੂਰੀ ਅਤੇ ਮੂੰਹ ਨੂੰ ਮਾਸਕ ਵਗੈਰਾ ਨਾਲ ਢੱਕਣ ਦੇ ਨਿਯਮ ਦੀ ਪਾਲਣਾ ਜ਼ਰੂਰ ਕੀਤੀ ਜਾਵੇ।

Leave A Reply

Your email address will not be published.

This website uses cookies to improve your experience. We'll assume you're ok with this, but you can opt-out if you wish. AcceptRead More