more helpful hints hoohootube nikki was lonely.

ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚੇ ਰਹਿਣ ਲਈ ਜ਼ਿਲ੍ਹੇ ਅੰਦਰ ਕਰਵਾਈ ਜਾ ਰਹੀ ਹੈ ਮੁਨਾਦੀ

0
  • ਸ਼ੋਸ਼ਲ ਮੀਡੀਆ ਰਾਹੀਂ ਵੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
  • ਕੋਰੋਨਾ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਕੀਤੀ ਜਾ ਰਹੀ ਹੈ ਅਪੀਲ

ਮਾਨਸਾ, 5 ਜੂਨ : ਮੁੱਖ ਮੰਤਰੀ ਪੰਜਾਬ ਕੈਪਟਰ ਅਮਰਿੰਦਰ ਸਿੰਘ ਵੱਲੋਂ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਨਾਲ ਨਜਿੱਠਣ ਦੇ ਮੱਦੇਨਜ਼ਰ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਮੱਦੇਨਜ਼ਰ ਜਿੱਥੇ ਜ਼ਿਲ੍ਹੇ ਅੰਦਰ ਰੈਂਡਮ ਸੈਂਪਲਿੰਗ ਕੀਤੀ ਜਾ ਰਹੀ ਹੈ, ਉਥੇ ਹੀ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਣ ਸਬੰਧੀ ਸਾਵਧਾਨੀਆਂ ਪ੍ਰਤੀ ਮੁਨਾਦੀ ਅਤੇ ਸ਼ੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਅੰਦਰ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਸਮੇਂ-ਸਮੇਂ ‘ਤੇ ਕਈ  ਉਪਰਾਲੇ ਕੀਤੇ ਗਏ ਹਨ, ਜਿਸ ਦੇ ਨਤੀਜੇ ਵਜੋਂ ਮਾਨਸਾ ਜ਼ਿਲ੍ਹੇ ਵਿੱਚ ਹੁਣ ਕੋਈ ਵੀ ਕੋਰੋਨਾ ਦਾ ਪਾਜ਼ਿਟੀਵ ਮਰੀਜ਼ ਨਹੀਂ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਲੋਕਾਂ ਨੂੰ ਇਸ ਵਾਇਰਸ ਤੋਂ ਬਚੇ ਰਹਿਣ ਲਈ ਹਾਲੇ ਵੀ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ, ਤਾਂ ਜੋ ਕੋਈ ਵੀ ਵਿਅਕਤੀ ਇਸ ਦੀ ਚਪੇਟ ਵਿੱਚ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸੇ ਕਾਰਨ ਜ਼ਿਲ੍ਹੇ ਅੰਦਰ ਮੁਨਾਦੀ ਕਰਵਾਈ ਜਾ ਰਹੀ ਹੈ ਅਤੇ ਉਸ ਰਾਹੀਂ ਦੱਸਿਆ ਜਾ ਰਿਹਾ ਹੈ ਕਿ ਇਸ ਵਾਇਰਸ ਤੋਂ ਬਚੇ ਰਹਿਣ ਲਈ ਮਾਸਕ, ਸਮਾਜਿਕ ਦੂਰੀ ਬਣਾ ਕੇ ਰੱਖਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਪਣੇ ਹੱਥਾਂ ਨੂੰ ਸਾਬਣ ਜਾਂ ਸੈਨੇਟਾਈਜ਼ਰ ਨਾਲ ਸਾਫ਼ ਰੱਖਣ ਸਬੰਧੀ ਵੀ ਮੁਨਾਦੀ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਵੇਂ ਜ਼ਿਲ੍ਹੇ ਅੰਦਰ ਕੋਰੋਨਾ ਦਾ ਕੋਈ ਵੀ ਮਰੀਜ਼ ਨਹੀਂ ਪਰ ਇਸ ਵਾਇਰਸ ਦਾ ਕਹਿਰ ਹਾਲੇ ਟਲਿਆ ਨਹੀਂ ਹੈ। ਇਸ ਲਈ ਲੋਕਾਂ ਦੀ ਸਿਹਤ ਨੂੰ ਦੇਖਦਿਆਂ ਜਿੱਥੇ ਦਿਨ ਵੇਲੇ ਜ਼ਰੂਰੀ ਅਹਿਤਿਆਤ ਨਾਲ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ, ਉਥੇ ਰਾਤ ਨੂੰ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਵੀ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਵਧਾਨੀਆਂ ਦੀ ਪਾਲਣਾ ਨਾ ਕਰਨ ਵਾਲਿਆਂ ਲਈ ਜ਼ੁਰਮਾਨੇ ਦਾ ਵੀ ਪ੍ਰਾਵਧਾਨ ਰੱਖਿਆ ਗਿਆ ਹੈ, ਜਿਸ ਤਹਿਤ ਜਨਤਕ ਥਾਵਾਂ ਮਾਸਕ ਨਾ ਪਹਿਣਨ ਅਤੇ ਥੁੱਕਣ ‘ਤੇ 500 ਰੁਪਏ ਜ਼ੁਰਮਾਨਾ ਵੀ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਭ ਕੁਝ ਜ਼ਿਲ੍ਹਾ ਵਾਸੀਆਂ ਦੀ ਸਿਹਤ ਦੇ ਮੱਦੇਨਜ਼ਰ ਲਏ ਗਏ ਫੈਸਲੇ ਹਨ, ਜਿਨ੍ਹਾਂ ਨੂੰ ਜ਼ਿਲ੍ਹੇ ਅੰਦਰ ਲਾਗੂ ਕਰਨ ਵਿੱਚ ਜ਼ਿਲ੍ਹਾ ਵਾਸੀ ਪ੍ਰਸ਼ਾਸਨ ਨੂੰ ਆਪਣਾ ਪੂਰਣ ਸਹਿਯੋਗ ਦੇਣ।
ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਇਸ ਤੋਂ ਇਲਾਵਾ ਸ਼ੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਵੀ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉੱਦਮਾਂ ਅਤੇ ਸਹੀ ਸਮੇਂ ‘ਤੇ ਸਹੀ ਫੈਸਲੇ ਲੈਣ ਕਾਰਨ ਸੂਬੇ ਅੰਦਰ ਸਥਿਤੀ ਕੰਟਰੋਲ ਵਿੱਚ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਸਾਵਧਾਨੀਆਂ ਦੀ ਵਰਤੋਂ ਕਰਕੇ ਅਸੀਂ ਕੋਰੋਨਾ ਵਾਇਰਸ ਤੋਂ ਬਚੇ ਰਹਿ ਸਕਦੇ ਹਾਂ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਾਈ ਰਿਸਕ ਏਰੀਆ ਜਿਵੇਂ ਸਲੱਮ ਏਰੀਆ, ਸਬਜ਼ੀ ਮੰਡੀ ਵਿਖੇ ਰੋਜ਼ਾਨਾ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਆਸ਼ਾ ਸਟਾਫ਼, ਏ.ਐਨ.ਐਮ., ਸਫਾਈ ਸੇਵਕਾਂ ਦੀ ਰੋਜ਼ਾਨਾ ਸੈਂਪਲਿੰਗ ਕੀਤੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਖੰਘ, ਜੁਕਾਮ ਅਤੇ ਬੁਖ਼ਾਰ ਨਾਲ ਪੀੜ੍ਹਤ ਵਿਅਕਤੀ ਤੋਂ 2 ਮੀਟਰ ਦੀ ਦੂਰੀ ਬਣਾ ਕੇ ਰੱਖੋ।    

Leave A Reply

Your email address will not be published.

gf fuck from side and ass.cerita mesum