Hamara Today
Hindi & Punjabi Newspaper

ਸਰਕਾਰ ਦੇ ਸਿਹਤ ਮੰਤਰਾਲੇ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਕੋਰੋਨਾ ਨੂੰ ਪਾਈ ਜਾ ਸਕਦੀ ਹੈ ਠੱਲ : ਡਿਪਟੀ ਕਮਿਸ਼ਨਰ

0

ਮਾਨਸਾ (ਸੁਭਾਸ਼ ਕਾਮਰਾ) : ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਰੋਕਣ ਅਤੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇਸ ਵਾਇਰਸ ਤੋਂ ਜਾਣੂ ਕਰਵਾਉਣ ਲਈ ਮਿਸ਼ਨ ਫਤਿਹ ਚਲਾਇਆ ਗਿਆ ਹੈ, ਜਿਸ ਤਹਿਤ ਸਿਵਲ ਪ੍ਰਸ਼ਾਸਨ, ਪੁਲਿਸ, ਪ੍ਰਸ਼ਾਸਨ, ਸਿਹਤ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਉਲੀਕ ਕੇ ਅਤੇ ਲੋਕਾਂ ਦੇ ਘਰ-ਘਰ ਇਸ ਮਹਾਂਮਾਰੀ ਤੋਂ ਬਚਣ ਦੇ ਨੁਕਤੇ ਸਾਂਝੇ ਕੀਤੇ ਜਾ ਰਹੇ ਹਨ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਚੱਲ ਰਹੇ ਤੀਜੇ ਹਫ਼ਤੇ ਦੇ ਆਖ਼ਿਰੀ ਦਿਨ ਅੱਜ ਮਿਸ਼ਨ ਫਤਿਹ ਦੇ ਬੈਜ ਲਗਾ ਕੇ ਮੁਹੱਲਾ ਭਲਾਈ ਕਮੇਟੀਆਂ ਅਤੇ ਹੋਰ ਵਿਅਕਤੀਆਂ ਦੇ ਸਹਿਯੋਗ ਨਾਲ ਲੋਕਾਂ ਨੂੰ ਘਰ-ਘਰ ਜਾ ਕੇ ਕੋਵਿਡ-19, ਉਸ ਦੇ ਲੱਛਣਾ ਅਤੇ ਬਚਾਅ ਦੇ ਢੰਗ-ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ।ਇਸ ਮੌਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਏ ਗਏ ਪੈਂਫਲੇਟਸ ਵੀ ਵੰਡੇ ਗਏ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਜੂਨ ਤੋਂ 21 ਜੂਨ 2020 ਤੱਕ ਚੱਲੇ ਮਿਸ਼ਨ ਫਤਿਹ ਦੇ ਤੀਜੇ ਸਪਤਾਹ ਵੱਖ-ਵੱਖ ਵਿਭਾਗਾਂ ਵੱਲੋਂ ਕਈ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਣੂ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ 15 ਜੂਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਯੋਧਿਆਂ ਨੂੰ ਮਿਸ਼ਨ ਫਤਿਹ ਬੈਜਾਂ ਦੀ ਵੰਡ ਕੀਤੀ ਗਈ ਅਤੇ 16 ਜੂਨ ਨੂੰ ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਇਸ ਵਾਇਰਸ ਤੋਂ ਬਚਣ ਦੇ ਨੁਕਤੇ ਦੱਸੇ ਗਏ।


ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵੱਲੋਂ ਆਪਣੇ ਪਿੰਡ ਵਿੱਚ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ 18 ਜੂਨ ਨੂੰ ਪ੍ਰਚਾਰ ਵੈਨਾਂ ਰਾਹੀਂ ਲੋਕਾਂ ਨੁੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਮੁਨਾਦੀ ਕੀਤੀ ਗਈ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਣੂ ਕਰਵਾਇਆ ਗਿਆ।ਇਸੇ ਤਰ੍ਹਾਂ 19 ਜੂਨ ਨੂੰ ਐਨ.ਜੀ.ਓਜ਼ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਣਕਾਰੀ ਦਿੱਤੀ ਗਈ ਅਤੇ 20 ਜੂਨ ਨੂੰ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੋਰੋਨਾ ਵਾਇਰਸ ਸਬੰਧੀ ਲੋਕਾਂ ਨਾਲ ਨੁਕਤੇ ਸਾਂਝੇ ਕੀਤੇ ਗਏ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਦੱਸੀਆਂ ਜਾਂਦੀਆਂ ਸਾਵਧਾਨੀਆਂ ਨੂੰ ਅਪਣਾ ਕੇ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਮਾਸਕ ਪਹਿਨਣ, ਸਾਬਨ ਨਾਲ ਬਾਰ-ਬਾਰ ਹੱਥ ਧੋਣ ਅਤੇ ਸਮਾਜਿਕ ਦੂਰੀ ਰੱਖਣ ਦੀ ਮਹੱਤਤਾ ਸਬੰਧੀ ਚੰਗੀ ਤਰ੍ਹਾਂ ਜਾਣੂ ਕਰਵਾਇਆ ਜਾ ਰਿਹਾ ਹੈ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਮੋਬਾਇਲ ਫੋਨ ਵਿੱਚ ਕੋਵਾ ਪੰਜਾਬ ਐਪ ਡਾਊਲੋਡ ਕਰਕੇ ਮਿਸ਼ਨ ਫਤਿਹ ਨੂੰ ਜ਼ਰੂਰ ਜੁਆਇੰਨ ਕਰੋ। ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਨਾਲ ਸਬੰਧਿਤ ਤਸਵੀਰਾਂ ਨੂੰ ਕੋਵਾ ਐਪ ਵਿੱਚ ਡਾਊਨਲੋਡ ਕਰੋ। ਉਨ੍ਹਾਂ ਕਿਹਾ ਕਿ ਇਸ ਅਧਾਰ ‘ਤੇ ਮਿਲਣ ਵਾਲੇ ਪੁਆਇੰਟਸ ਰਾਹੀਂ ਜੇਤੂਆਂ ਲਈ ਇਨਾਮ ਵੀ ਰੱਖੇ ਗਏ ਹਨ।

Leave A Reply

Your email address will not be published.

This website uses cookies to improve your experience. We'll assume you're ok with this, but you can opt-out if you wish. AcceptRead More