Hamara Today
Hindi & Punjabi Newspaper

ਸਿਹਤ ਵਿਭਾਗ ਨੇ ਇੱਕ ਦਿਨ ‘ਚ 300 ਦੇ ਕਰੀਬ ਵਿਅਕਤੀਆਂ ਦੀ ਕੀਤੀ ਸੈਂਪਲਿੰਗ

0

ਬਾਹਰਲੇ ਰਾਜ ਤੋਂ ਆ ਕੇ ਰਹਿ ਰਹੇ ਵਿਅਕਤੀਆਂ ਦੀ ਸੂਚਨਾ ਸਿਹਤ ਕੰਟਰੋਲ ਰੂਮ ਨੰਬਰ 104 ਜਾਂ ਜ਼ਿਲ੍ਹਾ ਕੰਟਰੋਲ ਰੂਮ 01652-229082 ‘ਤੇ ਦਿੱਤੀ ਜਾਵੇ

ਮਾਨਸਾ, 6 ਜੂਨ (ਸੁਮੀਤ ਬਾਂਸਲ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ19 ਨਾਲ ਨਜਿੱਠਣ ਦੇ ਮੱਦੇਨਜ਼ਰ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਤਹਿਤ ਸਿਹਤ ਵਿਭਾਗ ਵੱਲੋਂ ਸ਼ੱਕੀ ਮਰੀਜ਼ਾਂ ਦੀ ਤਲਾਸ਼, ਇਕਾਂਤਵਾਸ ਅਤੇ ਸ਼ੱਕੀ ਮਰੀਜ਼ਾਂ ਦੇ ਟੈਸਟ ਲਗਾਤਾਰ ਕੀਤੇ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਕੋਵਿਡ-19 ਖਿਲਾਫ ਜੰਗ ਵਿਚ ਮੁਹਰਲੀਆਂ ਕਤਾਰਾਂ ‘ਚ ਕੰਮ ਕਰ ਰਹੇ ਪ੍ਰਸ਼ਾਸਨਿਕ ਅਧਿਕਾਰੀਆਂ, ਸਿਹਤ ਕਰਮਚਾਰੀਆਂ, ਆਸ਼ਾ ਸਟਾਫ਼, ਏ.ਐਨ.ਐਮ., ਸਫਾਈ ਸੇਵਕਾਂ, ਕੈਦੀਆਂ ਆਦਿ ਦੀ ਰੋਜ਼ਾਨਾ ਸੈਂਪਲਿੰਗ ਕੀਤੀ ਜਾ ਰਹੀ ਹੈ।


ਸਿਵਲ ਸਰਜਨ ਡਾ. ਠਕਰਾਲ ਨੇ ਦੱਸਿਆ ਕਿ ਮਹਾਂਮਾਰੀ ਦੀ ਸੁਰੂਆਤ ਤੋਂ ਲੈ ਕੇ ਹੀ ਡਾਕਟਰ ਰਣਜੀਤ ਸਿੰਘ ਰਾਏ, ਡਾ. ਅਰਸ਼ਦੀਪ ਸਿੰਘ ਅਤੇ ਡਾ. ਵਿਸ਼ਵਜੀਤ ਸਿੰਘ ਦੀ ਟੀਮ ਵਿਸ਼ੇਸ਼ ਤੌਰ ‘ਤੇ ਮਾਨਸਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਜਾ ਕੇ ਸੈਂਪਲਿੰਗ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਟੀਮ ਦੀ ਅਣਥੱਕ ਮਿਹਨਤ ਕਰਕੇ ਹਰ ਰੋਜ਼ ਵੱਖ-ਵੱਖ ਸੰਸਥਾਵਾਂ ਵੱਲੋਂ ਇਨ੍ਹਾਂ ਦਾ ਸਨਮਾਨ ਵੀ ਕੀਤਾ ਜਾ ਰਿਹਾ ਹੈ।


ਸਿਵਲ ਸਰਜਨ ਨੇ ਦੱਸਿਆ ਕਿ ਹੁਣ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਮੂਨੇ ਲੈਣ ਦੀ ਸਮਰੱਥਾ ਨੂੰ ਹੋਰ ਵਧਾਉਣ ਲਈ ਸਥਾਨਕ ਲੈਬੋਰਟਰੀ ਟੈਕਨੀਸ਼ੀਅਨ, ਫਾਰਮੇਸੀ ਅਫਸਰ, ਕਮਿਉਨਿਟੀ ਹੈਲਥ ਅਫਸਰ ਅਤੇ ਸਟਾਫ ਨਰਸਾਂ ਨੂੰ ਆਰ.ਟੀ.ਪੀ.ਸੀ.ਆਰ. ਨਮੂਨੇ ਇਕੱਤਰ ਕਰਨ ਅਤੇ ਪੈਕ ਕਰਨ ਬਾਰੇ ਟਰੇਨਿੰਗ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਹੁਣ ਕਮਿਉਨਿਟੀ ਹੈਲਥ ਸੈਂਟਰਾਂ ਦੇ ਨਾਲ-ਨਾਲ ਪ੍ਰਾਇਮਰੀ ਹੈਲਥ ਸੈਂਟਰਾਂ ‘ਤੇ ਵੀ ਟੈਸਟਾਂ ਦੀ ਸ਼ੁਰੂਆਤ ਕੀਤੀ ਗਈ ਹੈ।


ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ਼ ਪੀ.ਐਚ.ਸੀ. ਨੰਗਲ ਕਲਾਂ ਵਿਖੇ ਆਰ.ਟੀ.ਪੀ.ਸੀ.ਆਰ. (ਕੋਵਿਡ-19) ਸੈਂਪਲਿੰਗ ਕੀਤੀ ਗਈ, ਜਿਸ ਵਿੱਚ ਸੈਂਪਲ ਇਕੱਤਰ ਕਰਨ ਲਈ ਡਾਕਟਰ ਰਣਜੀਤ ਸਿੰਘ ਰਾਏ, ਡਾ. ਅਰਸ਼ਦੀਪ ਸਿੰਘ ਅਤੇ ਡਾ. ਵਿਸ਼ਵਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਦੀ ਟੀਮ ਵਿਸ਼ੇਸ਼ ਤੌਰ ‘ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਸੈਂਪਲਿੰਗ ਦੌਰਾਨ ਚਾਨਣ ਦੀਪ ਸਿੰਘ, ਕੁਲਦੀਪ ਸਿੰਘ, ਰਮਨਦੀਪ ਕੌਰ, ਬਲਜੀਤ ਕੌਰ ਨੇ ਇਸ ਸੈਪਲਿੰਗ ਟੀਮ ਦਾ ਸੈਪਲਿੰਗ ਪ੍ਰਕਿਰਿਆ ਵਿੱਚ ਸਹਿਯੋਗ ਕੀਤਾ।ਇਸ ਮੌਕੇ ਬਾਹਰ ਤੋਂ ਆਏ ਇਕਾਂਤਵਾਸ ਕੀਤੇ ਵਿਅਕਤੀਆਂ, ਆਸ਼ਾ ਵਰਕਰ, ਆਂਗਣਵਾੜੀ ਵਰਕਰ, ਗਰਭਵਤੀ ਔਰਤਾਂ, ਮੈਡੀਕਲ ਪ੍ਰੈਕਟੀਸਨਰ,ਹੇਅਰ ਕਟਿੰਗ ਵਾਲੇ, ਦੋਧੀ, ਦੁਕਾਨਦਾਰ ਅਤੇ ਸਬਜ਼ੀ ਵਿਕਰੇਤਾਵਾਂ ਸਮੇਤ 300 ਦੇ ਕਰੀਬ ਵਿਅਕਤੀਆਂ ਦੇ ਇੱਕ ਦਿਨ ਵਿੱਚ ਨਮੂਨੇ ਇਕੱਤਰ ਕਰ ਕੇ ਟੈਸਟ ਲਈ ਭੇਜੇ ਗਏ। ਸੈਂਪਲਿੰਗ ਦੌਰਾਨ ਪਿੰਡ ਦੀ ਪੰਚਾਇਤ ਅਤੇ ਖਾਲਸਾ ਰੂਰਲ ਨਰਸਿੰਗ ਕਾਲਜ ਨੇ ਵੀ ਆਪਣਾ ਪੂਰਾ ਸਹਿਯੋਗ ਦਿੱਤਾ।


ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਵਿਅਕਤੀਆਂ ਦੀ ਵੀ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਜੋ ਵਿਅਕਤੀ ਸੂਬੇ ਅੰਦਰ ਬਾਹਰੋਂ ਦਾਖਲ ਹੁੰਦੇ ਹਨ ਜਾਂ ਹਾਈ ਰਿਸਕ ਏਰੀਆ ਤੋਂ ਆਉਂਦੇ ਹਨ ਅਤੇ ਉਨ੍ਹਾਂ ਵਿੱਚ ਵਾਇਰਸ ਸਬੰਧੀ ਲੱਛਣ ਪਾਏ ਜਾਣ ‘ਤੇ ਉਨ੍ਹਾਂ ਦੀ ਵੀ ਸੈਂਪਲਿੰਗ ਅਤੇ 14 ਦਿਨਾਂ ਦਾ ਇਕਾਂਤਵਾਸ ਕੀਤਾ ਜਾਵੇਗਾ।


ਡਾ. ਠਕਰਾਲ ਨੇ ਦੱਸਿਆ ਕਿ ਲੋਕਾਂ ਨੂੰ ਇਸ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਹੈ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ, ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦਰਮਿਆਨ ਨਿਰਧਾਰਤ ਦੂਰੀ ਬਣਾ ਕੇ ਰੱਖੋ, ਆਪਣੇ ਹੱਥ ਬਾਰ-ਬਾਰ ਸਾਬਣ ਨਾਲ ਸਾਫ਼ ਕਰੋ।ਇਸ ਤੋਂ ਇਲਾਵਾ ਖੰਘ, ਜੁਕਾਮ ਅਤੇ ਬੁਖ਼ਾਰ ਨਾਲ ਪੀੜ੍ਹਤ ਵਿਅਕਤੀ ਤੋਂ 2 ਮੀਟਰ ਦੀ ਦੂਰੀ ਬਣਾ ਕੇ ਰੱਖੋ।
ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਤੁਹਾਡੇ ਗਲੀ ਮੁਹੱਲੇ ਵਿਚ ਬਾਹਰਲੇ ਰਾਜ ਤੋਂ ਆ ਕੇ ਰਹਿ ਰਿਹਾ ਹੋਵੇ ਤਾਂ ਉਸ ਦੀ ਸੂਚਨਾ ਸਿਹਤ ਕੰਟਰੋਲ ਰੂਮ ਨੰਬਰ 104 ਜਾਂ ਜ਼ਿਲ੍ਹਾ ਕੰਟਰੋਲ ਰੂਮ 01652-229082 ‘ਤੇ ਦਿੱਤੀ ਜਾਵੇ।


ਇਸ ਮੌਕੇ ਸਰਪੰਚ ਸ਼੍ਰੀ ਪਰਮਜੀਤ ਸਿੰਘ, ਸ਼੍ਰੀ ਹਰਦੀਪ ਸਿੰਘ, ਸ਼੍ਰੀ ਪ੍ਰਦੀਪ ਸਿੰਘ, ਸ਼੍ਰੀ ਮਨਦੀਪ ਸਿੰਘ, ਸ਼੍ਰੀ ਰਵਿੰਦਰ ਕੁਮਾਰ, ਕੁਲਵਿੰਦਰ ਕੌਰ, ਸ਼੍ਰੀ ਜੱਗਾ ਸਿੰਘ, ਸ਼੍ਰੀ ਅਵਤਾਰ ਸਿੰਘ, ਸ਼੍ਰੀ ਬਲਿਹਾਰ ਸਿੰਘ ਬੀਨਾ, ਸਮੂਹ ਆਰ.ਐਮ.ਪੀ, ਸਮੂਹ ਆਸ਼ਾ ਵਰਕਰ, ਆਂਗਣਵਾੜੀ ਵਰਕਰ ਹਾਜ਼ਰ ਸਨ।

Leave A Reply

Your email address will not be published.

This website uses cookies to improve your experience. We'll assume you're ok with this, but you can opt-out if you wish. AcceptRead More