ਪੇਂਡੂ ਗਰੀਬ ਲੋਕਾਂ ਨੂੰ ਮਿਲਣਗੇ ਪੱਕੇ ਘਰ : ਵਧੀਕ ਡਿਪਟੀ ਕਮਿਸ਼ਨਰ
ਅਵਾਸ ਯੋਜਨਾ ਤਹਿਤ ਵਿੱਤੀ ਸਾਲ ਦੌਰਾਨ ਬਣਾਏ ਜਾਣਗੇ 765 ਘਰ
*116 ਘਰ ਹੋਏ ਮੁਕੰਮਲ; ਬਾਕੀ ਰਹਿੰਦੇ ਮਕਾਨ ਮਾਰਚ 2021 ਤੱਕ ਹੋ ਜਾਣਗੇ ਤਿਆਰ
ਮਾਨਸਾ, 08 ਅਗਸਤ : ਪੰਜਾਬ ਸਰਕਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਵਿੱਚ ਵਸਦੇ ਉਹ ਗਰੀਬ ਲੋਕ ਜਿਹੜੇ ਆਪਣਾ ਘਰ ਨਹੀਂ ਬਣਾ ਸਕਦੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਅਧੀਨ ਪੱਕੇ ਘਰਾਂ ਦੀ ਉਸਾਰੀ ਕਰਨ ਲਈ ਗਰਾਂਟ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਸਕੀਮ ਅਧੀਨ ਲਾਭਪਾਤਰੀਆਂ ਦੀ ਚੋਣ ਆਰਥਿਕ ਜਾਤੀ ਜਨਗਣਨਾ 2011 ਵਿੱਚ ਉਪਲਬਧ ਸੂਚੀ ਅਨੁਸਾਰ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੂਚੀ ਦੀ ਪੜਤਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਰਕੇ ਉਸ ਵਿੱਚੋਂ ਯੋਗ ਲਾਭਪਾਤਰੀਆਂ ਨੂੰ ਚੁਣਿਆ ਜਾਂਦਾ ਹੈ।
Mansa News
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਜਿਲ੍ਹਾ ਮਾਨਸਾ ਵਿੱਚ 765 ਪਰਿਵਾਰਾਂ ਨੂੰ ਇਸ ਸਕੀਮ ਅਧੀਨ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਰਿਵਾਰਾਂ ਨੂੰ ਤਿੰਨ ਕਿਸ਼ਤਾਂ ਵਿੱਚ 1,20,000/- ਰੁਪਏ ਦੀ ਗਰਾਂਟ ਜਾਰੀ ਕੀਤੀ ਜਾਵੇਗੀ, ਜਿਸ ਵਿੱਚ ਪਹਿਲੀ ਕਿਸ਼ਤ 30,000/- ਰੁਪਏ, ਦੂਸਰੀ ਕਿਸ਼ਤ 72,000 ਰੁਪਏ ਅਤੇ ਤੀਜੀ ਕਿਸ਼ਤ 18,000 ਰੁਪਏ ਦੀ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਗਨਰੇਗਾ ਸਕੀਮ ਅਧੀਨ ਕਨਵਰਜੈਂਸ ਅਧੀਨ 90 ਦਿਹਾੜੀਆਂ ਦੀ ਮਜ਼ਦੂਰੀ ਵੀ ਲਾਭਪਾਤਰੀ ਨੂੰ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਕੁੱਲ ਮਿਲਾ ਕੇ ਤਕਰੀਬਨ 150000 ਰੁਪਏ ਇੱਕ ਘਰ ‘ਤੇ ਸਰਕਾਰ ਵੱਲੋਂ ਖਰਚ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਅਜ਼ਾਦੀ ਹੁੰਦੀ ਹੈ ਕਿ ਉਹ ਆਪਣੇ ਘਰ ਦੀ ਉਸਾਰੀ ਆਪਣੀ ਇੱਛਾ ਅਨੁਸਾਰ ਕਰੇ ਪ੍ਰੰਤੂ ਕਵਰਡ ਏਰੀਆ ਘੱਟੋ ਘੱਟ 180 ਸਕੇਅਰ ਫੁੱਟ ਹੋਣਾ ਜ਼ਰੂਰੀ ਹੈ।

Mansa News
ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਅਜਿਹਾ ਕਰਨ ਨਾਲ ਜਿਹੜੇ ਗਰੀਬ ਪਰਿਵਾਰ ਸਾਰੀ ਉਮਰ ਆਪਣਾ ਘਰ ਨਹੀਂ ਸੀ ਬਣਾ ਸਕਦੇ ਉਨ੍ਹਾਂ ਨੂੰ ਪੱਕੀ ਛੱਤ ਹੇਠਾਂ ਰਹਿਣ ਦਾ ਮੌਕਾ ਪ੍ਰਾਪਤ ਹੁੰਦਾ ਹੈ ਜਿਸ ਵਿੱਚ ਉਹ ਆਪਣੇ ਪਰਿਵਾਰ ਸਮੇਤ ਖੁਸ਼ਹਾਲ ਜੀਵਨ ਬਤੀਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਇਸ ਸਕੀਮ ਅਧੀਨ ਹੁਣ ਤੱਕ 765 ਘਰਾਂ ਵਿੱਚੋਂ 116 ਘਰ ਪੂਰਨ ਤੌਰ ‘ਤੇ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ 765 ਘਰਾਂ ਨੂੰ 31 ਮਾਰਚ 2021 ਤੱਕ ਹਰ ਹਾਲਤ ਵਿੱਚ ਮੁਕੰਮਲ ਕਰ ਲਿਆ ਜਾਵੇਗਾ।
ये भी पढ़े : How to Earn Money Online in Hindi ?
ब्रेकिंग न्यूज और लाइव न्यूज अपडेट के लिए हमें फेसबुक पर लाइक करें या ट्विटर पर फॉलो करें.