Hamara Today
Hindi & Punjabi Newspaper

ਚੀਨੀ ਫੌਜੀਆਂ ਨਾਲ ਝੜਪ ਵਿੱਚ ਪੰਜਾਬ ਦੇ 4 ਵੀਰ ਜਵਾਨ ਹੋਏ ਸ਼ਹੀਦ

0

ਮਾਨਸਾ : ਚੀਨੀ ਫੌਜੀਆਂ ਨਾਲ ਝੜਪ ਵਿੱਚ ਮਾਨਸਾ ਜ਼ਿਲ੍ਹੇ ਦੇ ਥਾਣਾ ਬੋਹਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ 21 ਸਾਲ ਦਾ ਗੁਰਤੇਜ ਸਿੰਘ ਪੁੱਤਰ ਵਿਰਸਾ ਸਿੰਘ ਅਤੇ ਸੰਗਰੂਰ ਦੇ ਪਿੰਡ ਤੋਲਾਵਾਲ ਦੇ ਗੁਰਬਿੰਦਰ ਸਿੰਘ ਸ਼ਹੀਦ ਹੋ ਗਏ। ਪਟਿਆਲਾ ਤੋਂ ਮਨਦੀਪ ਸਿੰਘ ਤੇ ਗੁਰਦਾਸਪੁਰ ਤੋਂ ਸਤਨਾਮ ਸਿੰਘ ਵੀ ਇਸ ਝੜਪ ਵਿਚ ਸ਼ਹੀਦ ਹੋ ਗਏ।

ਗੁਰਵਿੰਦਰ ਸਿੰਘ ਦੋ ਸਾਲ ਪਹਿਲਾਂ ਭਾਰਤੀ ਫੌਜ ਵਿੱਚ ਪੰਜਾਬ ਰੈਜੀਮੈਂਟ ਵਿੱਚ ਭਰਤੀ ਹੋਇਆ ਸੀ। ਉਹ ਆਪਣੇ ਭਰਾ ਤੇ ਭੈਣ ਨਾਲੋਂ ਛੋਟਾ ਸੀ। ਇਸ ਨੌਜਵਾਨ ਦੀ ਮੰਗਣੀ ਹੋ ਚੁੱਕੀ ਸੀ ਤੇ ਇਸ ਸਾਲ ਵਿਆਹ ਹੋਣਾ ਸੀ।

Leave A Reply

Your email address will not be published.

This website uses cookies to improve your experience. We'll assume you're ok with this, but you can opt-out if you wish. AcceptRead More