Hamara Today
Hindi & Punjabi Newspaper

ਪੀ.ਐਮ.ਜੀ.ਕੇ.ਵਾਈ. ਸਕੀਮ ਤਹਿਤ ਲੋੜਵੰਦਾਂ ਨੂੰ ਮੁਹੱਈਆ ਕਰਵਾਈ ਕਣਕ ਅਤੇ ਦਾਲ

0

ਮਾਨਸਾ, 2 ਜੂਨ : ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਪਰਿਵਾਰਾਂ ਦੀ ਬਾਂਹ ਫੜਦਿਆਂ ਮਾਨਸਾ ਜ਼ਿਲ੍ਹੇ ਵਿੱਚ ਸਮਾਰਟ ਕਾਰਡ ਧਾਰਕ ਪਰਿਵਾਰਾਂ ਨੂੰ 5458 ਮੀਟਰਕ ਟਨ ਕਣਕ ਅਤੇ 275 ਮੀਟਰਕ ਟਨ ਦਾਲ ਦੀ ਮੁਫ਼ਤ ਵੰਡ ਕੀਤੀ ਗਈ ਹੈ।

                ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਨੇ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਅਤੇ ਗਰੀਬ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ, ਉਥੇ ਹੀ ਪੀ.ਐਮ.ਜੀ.ਕੇ.ਵਾਈ. (ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ) ਤਹਿਤ ਪੰਜਾਬ ਸਰਕਾਰ ਵੱਲੋਂ ਸਮਾਰਟ ਕਾਰਡ ਧਾਰਕਾਂ ਨੂੰ ਕਣਕ ਅਤੇ ਦਾਲ ਦੀ ਵੰਡ ਕੀਤੀ ਜਾ ਰਹੀ ਹੈ।

                ਉਨ੍ਹਾਂ ਦੱਸਿਆ ਕਿ ਫੂਡ ਸਪਲਾਈ ਮੰਤਰੀ ਪੰਜਾਬ ਸ਼੍ਰੀ ਭਾਰਤ ਭੂਸ਼ਨ ਆਸ਼ੂ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ 1 ਲੱਖ 1 ਹਜ਼ਾਰ 570 ਸਮਾਰਟ ਕਾਰਡ ਧਾਰਕਾਂ ਨੂੰ ਨਿਰਵਿਘਨ ਕਣਕ ਅਤੇ ਦਾਲ ਦੀ ਵੰਡ ਕੀਤੀ ਜਾ ਰਹੀ ਹੈ।    

        ਸ਼੍ਰੀਮਤੀ ਮਧੂ ਨੇ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਮਾਨਸਾ ਜ਼ਿਲ੍ਹੇ ਲਈ 6239 ਮੀਟਰਕ ਟਨ ਕਣਕ ਅਤੇ 316.19 ਮੀਟਰਕ ਟਨ ਕਣਕ ਨਿਰਧਾਰਿਤ ਕੀਤੀ ਗਈ ਹੈ ਅਤੇ ਇਨ੍ਹਾਂ ਵਿੱਚੋਂ 5458 ਮੀਟਰਕ ਟਨ ਕਣਕ ਅਤੇ 275 ਮੀਟਰਕ ਟਨ ਦਾਲ ਦੀ ਵੰਡ ਲੋੜਵੰਦਾਂ ਨੂੰ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਵੀ ਜਲਦ ਹੀ ਮੁਹੱਈਆ ਕਰਵਾ ਦਿੱਤੀ ਜਾਵੇਗੀ।

        ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਨੇ ਦੱਸਿਆ ਕਿ ਸਮਾਰਟ ਕਾਰਡ ਧਾਰਕਾਂ ਨੂੰ 3 ਮਹੀਨਿਆਂ ਲਈ 15 ਕਿਲੋ ਕਣਕ ਪ੍ਰਤੀ ਵਿਅਕਤੀ ਅਤੇ 3 ਕਿਲੋ ਦਾਲ ਪ੍ਰਤੀ ਪਰਿਵਾਰ ਦਿੱਤੀ ਜਾ ਰਹੀ ਹੈ, ਜੋ ਕਿ ਬਿਲਕੁੱਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਕੋਈ ਵੀ ਲਾਭਪਾਤਰੀ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰੇਕ ਕਾਰਡ ਧਾਰਕ ਨੂੰ ਉਨ੍ਹਾਂ ਦੇ ਪਰਿਵਾਰ ਅਨੁਸਾਰ ਕਣਕ ਅਤੇ ਦਾਲ ਦੀ ਵੰਡ ਕੀਤੀ ਜਾਵੇਗੀ। 

Leave A Reply

Your email address will not be published.