ਚਾਈਨਾ ਡੋਰ ਵੇਚਣ, ਸਟੋਰ ਅਤੇ ਵਰਤੋਂ ਕਰਨ ਤੇ ਪਾਬੰਦੀ
ਮਾਨਸਾ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਰਿਵੈਂਸ਼ਨ ਆਫ ਕਰੂਅਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ ਤੇ ਲਾਗੂ ਨਹੀਂ ਹੋਵੇਗੀ। China Door
ਜ਼ਿਲ੍ਹਾ ਮੈÎਜਿਸਟਰੇਟ ਨੇ ਕਿਹਾ ਕਿ ਇਸ ਡੋਰ ਦੀ ਵਰਤੋਂ ਨਾਲ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟੀਆਂ ਜਾਂਦੀਆਂ ਹਨ। ਇਹ ਡੋਰ ਸਾਈਕਲ ਸਕੂਟਰ ਵਾਹਨ ਚਾਲਕ ਅਤੇ ਉੱਡਦੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਰਕੇ ਫੈਲੀ ਬਦਬੂ ਨਾਲ ਵਾਤਾਵਰਣ ਵੀ ਪ੍ਰਦੂਸ਼ਤ ਹੁੰਦਾ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਰੋਕ ਲਗਾਉਣੀ ਲਾਜ਼ਮੀ ਹੈ।
China Door

ये भी पढ़े : नयी शिक्षा नीति पढ़ाने के लिए बीएड की 4 वर्षीय होगी न्यूनतम योग्यता
ब्रेकिंग न्यूज और लाइव न्यूज अपडेट के लिए हमें फेसबुक पर लाइक करें या ट्विटरपर फॉलो करें.