ਡਿਪਟੀ ਕਮਿਸ਼ਨਰ ਮਾਨਸਾ ਨੇ ਲਿਆ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਅਧਿਕਾਰੀਆਂ, ਕਰਮਚਾਰੀਆਂ ਨਾਲ ਕੀਤੀ ਮੀਟਿੰਗ
ਮਾਨਸਾ : ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਅੱਜ ਜ਼ਿਲ੍ਹੇ ਅੰਦਰ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਲੋਕਾਂ ਅੰਦਰ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਵਰਤੋਂ ਕਰਨ ਬਾਰੇ ਜਾਗ੍ਰਿਤੀ ਪੈਦਾ ਕਰਨਾ ਅਤੇ ਨਿਯਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਤੇ ਥੁੱਕਣ, ਮਾਸਕ ਨਾ ਪਹਿਨਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ਼ ਚਲਾਨ ਮੁਹਿੰਮ ਸਖ਼ਤੀ ਨਾਲ ਲਾਗੂ ਕੀਤੀ ਜਾਵੇ ਅਤੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਕਿ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਸਿਹਤ ਸੁਰੱਖਿਆ ਲਈ ਵਚਨਬੱਧ ਹੈ, ਜਿਸ ਲਈ ਸਮੇਂ ਸਮੇਂ ਤੇ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਵਿਚ ਉਹ ਜ਼ਿਲ੍ਰਾ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕੋਰੋਨਾ ਦੀ ਸਥਿਤੀ ਕੰਟਰੋਲ ਅਧੀਨ ਹੈ। ਹੁਣ ਤੱਕ ਕੁੱਲ 88 ਪਾਜ਼ਿਟੀਵ ਕੇਸ ਪਾਏ ਗਏ ਹਨ, ਜਿੰਨ੍ਹਾਂ ਵਿਚੋਂ 64 ਵਿਅਕਤੀ ਤੰਦਰੁਸਤ ਹੋ ਕੇ ਵਾਪਸ ਘਰਾਂ ਨੂੰ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਮਾਨਸਾ :
ਇਸ ਸਮੇਂ ਜ਼ਿਲ੍ਹੇ ਅੰਦਰ 24 ਐਕਟਿਵ ਕੇਸ ਹਨ, ਜਿੰਨ੍ਹਾਂ ਨੂੰ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਵਿਖੇ ਰੱਖਿਆ ਗਿਆ ਹੈ। ਉਨ੍ਹਾਂ ਸਾਰੇ ਹੀ ਵਿਅਕਤੀਆਂ ਦੀ ਸਿਹਤ ਠੀਕ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਹਰ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਬਾਹਰੋਂ ਜ਼ਿਲ੍ਹੇ ਅੰਦਰ ਦਾਖਲ ਹੋਣ ਵਾਲੇ ਵਿਅਕਤੀਆਂ ਦੀ ਮੈਡੀਕਲ ਚੈਕਿੰਗ ਲਈ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ 3 ਨਾਕੇ ਲਗਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 100 ਬਿਸਤਰਿਆਂ ਵਾਲਾ ਕੋਵਿਡ ਕੇਅਰ ਸੈਂਟਰ ਬਣਾਇਆ ਹੋਇਆ ਹੈ, ਜਿਸ ਵਿੱਚ ਮੈਡੀਕਲ ਅਫ਼ਸਰ, ਨਰਸਿਜ਼, ਟੈਕਨੀਸ਼ੀਅਨ 24 ਘੰਟੇ ਮੌਜੂਦ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿਖੇ ਕੋਵਿਡ ਕੇਅਰ ਫੈਸਿਲੀਟੀ ਸੈਂਟਰ ਬਣਾਇਆ ਹੋਇਆ ਹੈ, ਜਿੱਥੇ ਮਰੀਜ਼ਾਂ ਦੀ ਪੂਰੀ ਤਰ੍ਹਾਂ ਦੇਖਭਾਲ ਕੀਤੀ ਜਾਂਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ, ਐਸ.ਡੀ.ਐਮ. ਸਰਦੂਲਗੜ੍ਹ-ਕਮ-ਸਹਾਇਕ ਕਮਿਸ਼ਨਰ (ਜ) ਰਾਜਪਾਲ ਸਿੰਘ, ਐਸ.ਡੀ.ਐਮ. ਮਾਨਸਾ ਸਰਬਜੀਤ ਕੌਰ, ਐਸ.ਡੀ.ਐਮ. ਬੁਢਲਾਡਾ ਸਾਗਰ ਸੇਤੀਆ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਮਾਨਸਾ
ये भी पढ़े : How to get lost aadhar card without mobile number
ब्रेकिंग न्यूज और लाइव न्यूज अपडेट के लिए हमें फेसबुक पर लाइक करें या ट्विटर पर फॉलो करें.