ਨੰਦਗੜ੍ਹ ਵਿੱਚ ਹਰਮਨਦੀਪ ਸਿੰਘ ਅਤੇ ਗਾਗੋਵਾਲ ਵਿਚ ਅਮਨਜੋਤ ਕੌਰ ਪਹਿਲੇ ਸਥਾਨ ਉੱਤੇ ਰਹੇ
Related Posts
ਮਾਨਸਾ, ਫਰਵਰੀ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਭਾਸ਼ਨ ਅਤੇ ਕਵਿਤਾ ਉਚਾਰਨ ਮੁਕਾਬਲੇ ਅੱਜ ਵੀ ਹੋਏ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵੱਡੀ ਗਿਣਤੀ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਭਾਗ ਲੈ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ।
ਇਨ੍ਹਾਂ ਮੁਕਾਬਲਿਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਬਾਂਸਲ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਗਾਗੋਵਾਲ ਵਿਚ ਹੋਏ ਭਾਸ਼ਣ ਮੁਕਾਬਲੇ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਅਮਨਜੋਤ ਕੌਰ ਨੇ ਪਹਿਲਾ, ਸੁਮਨਪ੍ਰੀਤ ਕੌਰ ਨੇ ਦੂਜਾ ਅਤੇ ਛੇਵੀਂ ਜਮਾਤ ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸਰਕਾਰੀ ਮਿਡਲ ਸਕੂਲ ਨੰਦਗੜ੍ਹ ਵਿੱਚ ਭਾਸ਼ਣ ਮੁਕਾਬਲੇ ਵਿੱਚ ਹਰਮਨਦੀਪ ਸਿੰਘ ਨੇ ਅਤੇ ਕਵਿਤਾ ਮੁਕਾਬਲੇ ਵਿੱਚ ਅੰਸ਼ਇਕਾ ਨੇ ਪਹਿਲਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਮਾਖਾ ਚਹਿਲਾਂ ਵਿਖੇ ਦਸਵੀਂ ਜਮਾਤ ਦੀ ਵਿਦਿਆਰਥਣ ਸੋਨੀਆ ਨੇ ਪਹਿਲਾ, ਨੌਵੀਂ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਦੂਜਾ ਅਤੇ ਦਸਵੀਂ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
Hamara Today न्यूज और लाइव न्यूज अपडेट के लिए हमें फेसबुक पर लाइक करें या ट्विटरपर फॉलो करें.