8 ਜਣੇ ਕੋਵਿਡ ਕੇਅਰ ਸੈਂਟਰ ਤੋਂ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ
Mansa Corona Update Live Today Report
ਮਾਨਸਾ : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਕੋਵਿਡ ਕੇਅਰ ਸੈਂਟਰ ਵਿਖੇ ਕੋਰੋਨਾ ਪਾਜ਼ਿਟੀਵ ਵਿਅਕਤੀ ਇਲਾਜ਼ ਤੋਂ ਬਾਅਦ ਅੱਜ 8 ਕੋਰੋਨਾ ਪਾਜ਼ਿਟੀਵ ਵਿਅਕਤੀ ਸਿਹਤਯਾਬ ਹੋਣ ਉਪਰੰਤ ਘਰ ਨੂੰ ਪਰਤ ਗਏ ਹਨ, ਜਿਨ੍ਹਾਂ ਵਿੱਚ ਇੱਕ 8 ਸਾਲ ਦਾ ਛੋਟਾ ਬੱਚਾ ਵੀ ਸ਼ਾਮਿਲ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 127 ਕੋਰੋਨਾ ਪਾਜ਼ਿਟੀਵ ਕੇਸ ਸਨ, ਜਿਨ੍ਹਾਂ ਵਿੱਚੋਂ 90 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ ਅਤੇ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਦੇ 37 ਅਕੈਟਿਵ ਮਰੀਜ਼ ਹਨ, ਜਿਨ੍ਹਾ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ਼ ਚੱਲ ਰਿਹਾ ਹੈ।
Mansa Corona Update
ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੋਰੋਨਾ ਦੀ ਬਿਮਾਰੀ ਤੋਂ ਲੋਕਾਂ ਨੂੰ ਬਚਾਈ ਰੱਖਣ ਜੰਗੀ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਇਨ੍ਹਾਂ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਦਾ ਮੈਡੀਕਲ ਮੁਆਇਨਾ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲ੍ਹਾ ਸੈਂਪਲਿੰਗ ਟੀਮ ਵੱਲੋਂ ਕੋਰੋਨਾ ਦੇ ਸ਼ੱਕੀ ਵਿਅਕਤੀਆਂ ਦੇ ਸੈਂਪਲ ਇਕੱਤਰ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 18 ਹਜ਼ਾਰ ਤੋਂ ਵੀ ਵਧੇਰੇ ਵਿਅਕਤੀਆਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਇਸ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਭਾਰਤ ਦੇ ਨਾਲ-ਨਾਲ ਸਮੂਹ ਵਿਸ਼ਵ ਦੇ ਵਿਗਿਆਨੀਆਂ ਵੱਲੋਂ ਖੋਜਾਂ ਕੀਤੀਆਂ ਜਾ ਰਹੀਆਂ ਹਨ ਪਰ ਜਦੋਂ ਤੱਕ ਇਸ ਦੇ ਇਲਾਜ਼ ਲਈ ਦਵਾਈ ਤਿਆਰ ਨਹੀਂ ਹੁੰਦੀ ਉਦੋਂ ਤੱਕ ਸਰਕਾਰ ਵੱਲੋਂ ਦੱਸੀਆਂ ਜਾਂਦੀਆਂ ਸਿਹਤ ਸਾਵਧਾਨੀਆਂ ਦੀ ਵਰਤੋਂ ਕਰਕੇ ਹੀ ਇਸ ਮਹਾਂਮਾਰੀ ਤੋਂ ਖੁਦ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ।
ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਹਮੇਸ਼ਾਂ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ, ਇੱਕ ਵਿਅਕਤੀ ਤੋਂ ਦੂਸਰੇ ਵਿਅਕਤੀ ਦਰਮਿਆਨ ਨਿਰਧਾਰਤ ਦੂਰੀ ਬਣਾਏ ਰੱਖਣੀ ਚਾਹੀਦੀ ਹੈ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਜਾਂ ਸੈਨੇਟਾਈਜ਼ਰ ਨਾਲ ਧੋਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਫਲ-ਸਬਜ਼ੀਆਂ ਨੂੰ ਵਰਤੋਂ ਵਿੱਚ ਲਿਆਉਣ ਤੋਂ ਪਹਿਲਾਂ ਚੰਗੀ ਤਰ੍ਹਾਂ ਸਾਫ਼ ਕਰਨਾ ਚਾਹੀਦਾ ਹੈ।
Mansa Corona Update Live Today Report
ये भी पढ़े : भारत में हुई लॉन्च, Honda X-Blade BS6 जानें बाइक की कीमत और खासियत
भारत में जल्द लॉन्च करेगी XL5, Jimny और क्रेटा की टक्कर में नई SUV Maruti Suzuki
ब्रेकिंग न्यूज और लाइव न्यूज अपडेट के लिए हमें फेसबुक पर लाइक करें या ट्विटर पर फॉलो करें.