ਰੋਜ਼ਾਨਾ ਸ਼ਾਮ 8 ਵਜੇ ਤੋਂ 5 ਵਜੇ ਤੱਕ ਠੀਕਰੀ ਪਹਿਰਾ ਲਗਾਉਣ ਦੇ ਹੁਕਮ
Mansa News : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਹੁਕਮ ਵਿੱਚ ਕਿਹਾ ਕਿ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਆਪਣੇ ਕਾਰਜ ਖੇਤਰ ਅੰਦਰ ਉਕਤ ਜ਼ਿੰਮੇਵਾਰੀਆਂ ਲਾਗੂ ਕਰਾਉਣਗੀਆਂ।
Mansa News
ਇਸ ਤੋਂ ਇਲਾਵਾ ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਉਂ ਸੂਚਨਾ ਸਬੰਧਿਤ ਮੁੱਖ ਥਾਣਾ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਕਰਨਗੀਆਂ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਵਿਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ, ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਸਮਿਸ਼ਨ ਲਾਈਨਾ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼ ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਦੀ ਕਾਰਵਾਈ ਤੋਂ ਬਚਾਉਣਾ ਚਾਹੀਦਾ ਹੈ, ਕਿਉਂਕਿ ਅਜਿਹੇ ਹਾਲਾਤਾਂ ਵਿਚ ਆਮ ਜਨਤਾ ਦੀ ਜਾਨ ਤੇ ਮਾਲ ਨੂੰ ਨੁਕਸਾਨ ਹੋ ਸਕਦਾ ਹੈ।
Mansa News
ਇਸ ਲਈ ਅਜਿਹੇ ਹਾਲਾਤਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਚੋਰੀ ਦੀਆਂ ਵਾਰਦਾਤਾਂ ਤੇ ਕਾਬੂ ਪਾਉਣ ਲਈ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਹੈ। ਇਹ ਹੁਕਮ 30 ਸਤੰਬਰ, 2020 ਤੱਕ ਲਾਗੂ ਰਹੇਗਾ।
ये भी पढ़े : नयी शिक्षा नीति पढ़ाने के लिए बीएड की 4 वर्षीय होगी न्यूनतम योग्यता
ब्रेकिंग न्यूज और लाइव न्यूज अपडेट के लिए हमें फेसबुक पर लाइक करें या ट्विटरपर फॉलो करें.