Mansa News : ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਮਨਾਹੀ
Mansa News : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਵਿਚ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਵਿੱਤ ਕਮਿਸ਼ਨਰ, ਪੰਜਾਬ ਸਰਕਾਰ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਚੰਡੀਗੜ੍ਹ ਵੱਲੋਂ ਪ੍ਰਾਪਤ ਹੋਏ ਹੁਕਮਾਂ ਅਨੁਸਾਰ ਵੱਖ-ਵੱਖ ਥਾਵਾਂ ਤੇ ਸੀਮਨ ਨਕਲੀ ਅਤੇ ਅਣ-ਅਧਿਕਾਰਤ ਤੌਰ ਤੇ ਵੇਚੇ ਜਾਂ ਖਰੀਦੇ ਜਾ ਰਹੇ ਹਨ, ਜਦੋਂ ਕਿ ਸੀਮਨ ਦੀ ਗਲਤ ਵਰਤੋ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ। ਉਨਾਂ ਕਿਹਾ ਕਿ ਅਜਿਹਾ ਕਰਨ ਨਾਲ ਰਾਜ ਦੀ ਪਸ਼ੂ ਧਨ ਦੀ ਨਸਲ ਖਰਾਬ ਹੋਣ ਦਾ ਖਤਰਾ ਹੈ ਕਿਉਂਕਿ ਅਜਿਹੇ ਸੀਮਨ ਦੀ ਪੈਡਿਗਰੀ ਬਾਰੇ ਕੁਝ ਪਤਾ ਨਹੀਂ ਹੁੰਦਾ।
Mansa News

ਇਸ ਤੋਂ ਇਲਾਵਾ ਪਸ਼ੂ ਧਨ ਦੀ ਉਤਪਾਦਕ ਸ਼ਕਤੀ ’ਤੇ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ ਪਤਾ ਨਹੀਂ ਲੱਗਦਾ ਬਲਕਿ ਆਉਣ ਵਾਲੇ ਸਮੇਂ ਵਿਚ ਇਸ ਦਾ ਅਸਰ ਦਿਖੇਗਾ ਅਤੇ ਅਜਿਹਾ ਹੋਣ ਦੀ ਸੂਰਤ ਵਿਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ, ਕਿਉਂਕਿ ਵਿਭਾਗ ਦੁਆਰਾ ਸਰਕਾਰ ਦੇ ਮਾਪਦੰਡਾਂ ਅਤੇ ਰਾਜ ਵਿਚ ਬਰੀਡਿੰਗ ਪਾਲਿਸੀ ਅਨੁਸਾਰ ਹੀ ਪਸ਼ੂਧੰਨ ਫਾਰਮਜ਼ ਵਿਚ ਉੱਤਮ ਨਸਲ ਦੇ ਬੁੱਲਜ਼ ਤੋਂ ਤਿਆਰ ਕੀਤਾ ਗਿਆ ਸੀਮਨ ਮਨਸੂਈ ਗਰਭਦਾਨ ਲਈ ਵਰਤਿਆ ਜਾਂਦਾ ਹੈ ਅਤੇ ਇਸ ਅਨੁਸਾਰ ਹੀ ਸੀਮਨ ਇੰਪੋਰਟ ਕੀਤਾ ਜਾਂਦਾ ਹੈ। ਇਸ ਤਰਾਂ ਅਣ-ਅਧਿਕਾਰਤ ਸੀਮਨ ਵੇਚਣਾ ਇਕ ਅਤਿਅੰਤ ਗੰਭੀਰ ਮਸਲਾ ਹੈ। ਜਿਲ੍ਹੇ ਵਿਚ ਇਸ ਦੀ ਅਣ-ਅਧਿਕਾਰਤ ਤੌਰ ਤੇ ਹੋ ਰਹੀ ਵਿਕਰੀ ਨੂੰ ਰੋਕਣਾ ਅਤਿ ਜਰੂਰੀ ਹੈ।
ये भी पढ़े : नयी शिक्षा नीति पढ़ाने के लिए बीएड की 4 वर्षीय होगी न्यूनतम योग्यता
ब्रेकिंग न्यूज और लाइव न्यूज अपडेट के लिए हमें फेसबुक पर लाइक करें या ट्विटरपर फॉलो करें.