ਮਗਨਰੇਗਾ ਸਕੀਮ ਅਧੀਨ ਸੜਕਾਂ ਦੇ ਕਿਨਾਰਿਆਂ ‘ਤੇ ਲਗਾਏ ਜਾਣਗੇ ਪੌਦੇ
Mansa News : ਵਿੱਤੀ ਸਾਲ 2020-21 ਦੌਰਾਨ ਜ਼ਿਲ੍ਹੇ ਵਿੱਚ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਮਗਨਰੇਗਾ ਸਕੀਮ ਅਧੀਨ ਸੜਕਾਂ ਦੇ ਕਿਨਾਰਿਆਂ ‘ਤੇ ਪੌਦੇ ਲਗਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੋਰ ਸੰਧੂ ਨੇ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਜੰਗਲਾਤ ਵਿਭਾਗ ਵੱਲੋਂ ਸੜਕਾਂ ਦੇ ਕਿਨਾਰਿਆਂ ‘ਤੇ ਪੌਦੇ ਲਗਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡਾਂ ਵਿੱਚ 53 ਸੜਕਾਂ ਉੱਪਰ 144.3 ਹੈਕਟੇਅਰ ਦਾ ਏਰੀਆ ਕਵਰ ਕੀਤਾ ਜਾਵੇਗਾ ਅਤੇ 1,44,300 ਪੌਦੇ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਹ ਕੰਮ ਜੰਗਲਾਤ ਵਿਭਾਗ ਬਤੌਰ ਕਾਰਜਕਾਰੀ ਏਜੰਸੀ ਮਗਨਰੇਗਾ ਸਕੀਮ ਅਧੀਨ ਮਜ਼ਦੂਰਾਂ ਤੋਂ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਇਨ੍ਹਾਂ ਨੂੰ ਕੰਮ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਪਿੰਡ ਵਿੱਚ ਹਰਿਆਲੀ ਵੀ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਲਗਾਏ ਜਾਣ ਵਾਲੇ ਬੂਟੇ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਜੋ ਕਿ ਮਨਰੇਗਾ ਅਧੀਨ ਵਿਕਸਿਤ ਕੀਤੀਆਂ ਗਈਆਂ ਹਨ, ਤੋਂ ਪ੍ਰਾਪਤ ਕੀਤੇ ਜਾਣਗੇ।
Mansa News
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਪੌਦਿਆਂ ਦੀ ਸਾਂਭ-ਸੰਭਾਲ ਵੀ ਮਗਨਰੇਗਾ ਅਧੀਨ ਕੀਤੀ ਜਾਵੇਗੀ ਜਿਸ ਨਾਲ ਮਗਨਰੇਗਾ ਮਜ਼ਦੂਰਾਂ ਨੂੰ ਲਗਾਤਾਰ ਕੰਮ ਮੁਹੱਈਆ ਹੋ ਸਕੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਤਾਂ ਜੋ ਪਿੰਡਾਂ ਦੇ ਵਾਤਾਰਵਣ ਨੂੰ ਸਾਫ ਸੂਥਰਾ ਅਤੇ ਬਿਮਾਰੀਆਂ ਮੁਕਤ ਬਣਾਇਆ ਜਾ ਸਕੇ।
Mansa Punjab Latest News
ये भी पढ़े : शिक्षा मंत्री ने लोगों को किया सचेत; मुफ़्त स्मार्टफ़ोन देने का वादा करने वाले ऑनलाइन धोखेबाज़ों के झाँसे में न आएं
अगस्त में बैंकों में रहेगी 17 दिन की छुट्टी, अभी से जरूरी कामों का प्लान बना लें
ब्रेकिंग न्यूज और लाइव न्यूज अपडेट के लिए हमें फेसबुक पर लाइक करें या ट्विटर पर फॉलो करें.