Mansa News ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੇ ਰੋਕਮਾਨਸਾ,
Mansa News : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੇ ਰੋਕ ਲਗਾਈ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਵੱਲੋਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਪਲਾਸਟਿਕ ਦੇ ਲਿਫਾਫੇ ਵਰਤੇ ਜਾਂਦੇ ਹਨ। ਇਨ੍ਹਾਂ ਦੀ ਵਰਤੋਂ ਨਾਲ ਸਫਾਈ ਵਿਚ ਵਿਘਨ ਪੈਂਦਾ ਹੈ ਅਤੇ ਸੀਵਰੇਜ ਆਦਿ ਵਿਚ ਫਸ ਜਾਣ ਕਾਰਨ ਸੀਵਰੇਜ਼ ਬੰਦ ਹੋ ਜਾਂਦਾ ਹੈ ਅਤੇ ਗੰਦਾ ਪਾਣੀ ਸੜ੍ਹਕਾਂ, ਗਲੀਆਂ ਵਿਚ ਆ ਜਾਂਦਾ ਹੈ।
Mansa

Mansa News
ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਮਨੁੱਖੀ ਜੀਵਨ ਅਤੇ ਸਰਕਾਰੀ/ਗੈਰ ਸਰਕਾਰੀ ਸੰਪਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ ਅਤੇ ਲੋਕ ਸ਼ਾਂਤੀ ਭੰਗ ਹੋ ਸਕਦੀ ਹੈ। ਇਸ ਲਈ ਇਸ ਦੀ ਰੋਕਥਾਮ ਕੀਤੀ ਜਾਣੀ ਜ਼ਰੂਰੀ ਹੈ। ਇਹ ਹੁਕਮ 01 ਅਗਸਤ ਤੋਂ 30 ਸਤੰਬਰ, 2020 ਤੱਕ ਲਾਗੂ ਰਹਿਣਗੇ।
ये भी पढ़े : Mansa News : ਖੂਹ, ਬੋਰ ਪੁੱਟਣ ਜਾਂ ਮੁਰੰਮਤ ਲਈ ਵਿਸ਼ੇਸ਼ ਸ਼ਰਤਾਂ ਜਾਰੀ
ब्रेकिंग न्यूज और लाइव न्यूज अपडेट के लिए हमें फेसबुक पर लाइक करें या ट्विटरपर फॉलो करें.