ਏਡੀਸੀ ਨੇ ਫੇਸਬੁੱਕ ਪੇਜ਼ ‘ਤੇ ਸਿੱਧੇ ਪ੍ਰਸਾਰਣ ਰਾਹੀਂ ਕੋਵਿਡ-19 ਸਬੰਧੀ ਜਾਣਕਾਰੀ ਕੀਤੀ ਸਾਂਝੀ
Mansa News
*ਕੋਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ
*ਕੋਵਾ ਐਪ ਡਾਊਨਲੋਡ ਕਰਨ ਦੀ ਕੀਤੀ ਅਪੀਲ
Mansa News : ਹਰ ਬੁੱਧਵਾਰ ਨੂੰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ਼ ਰਾਹੀਂ ਕੋਵਿਡ-19 ਸਬੰਧੀ ਜ਼ਿਲ੍ਹਾ ਵਾਸੀਆਂ ਨੂੰ ਜਾਣਕਾਰੀ ਦੇਣ ਦੀ ਲੜੀ ਤਹਿਤ 5 ਅਗਸਤ ਨੂੰ ਦੇਰ ਸ਼ਾਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਲੋਕਾਂ ਦੇ ਰੂਬਰੂ ਹੋਕੇ ਜਾਣਕਾਰੀ ਸਾਂਝੀ ਕੀਤੀ ਗਈ।
Mansa News
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਤੋਂ ਜ਼ਿਲ੍ਹੇ ਦੇ ਲੋਕਾਂ ਨੂੰ ਬਚਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾ ਸਦਕਾ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ਿਟੀਵ ਕੇਸਾਂ ਦੀ ਗਿਣਤੀ ਹੋਰ ਜ਼ਿਲ੍ਹਿਆਂ ਮੁਤਾਬਿਕ ਕਾਫ਼ੀ ਘੱਟ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਮਾਨਸਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਵਾਸੀਆਂ ਦੀ ਸ਼ਲਾਘਾ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਦੇ ਕੁੱਲ 165 ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 98 ਮਰੀਜ਼ ਤੰਦਰੁਸਤ ਹੋ ਕੇ ਆਪਣੇ-ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ।

ਸ਼੍ਰੀਮਤੀ ਅਮਰਪੀ੍ਰਤ ਕੌਰ ਸੰਧੂ ਨੇ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ਅੰਦਰ ਕੋਰੋਨਾ ਦੇ 55 ਐਕਟਿਵ ਮਰੀਜ਼ ਹਨ, ਜਿਨ੍ਹਾਂ ਦਾ ਇਲਾਜ਼ ਸਿਹਤ ਵਿਭਾਗ ਵੱਲੋਂ ਪੂਰੇ ਧਿਆਨ ਪੂਰਵਕ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਾਨਸਾ ਵਿਖੇ 100 ਬਿਸਤਰਿਆਂ ਵਾਲਾ ਕੋਵਿਡ ਕੇਅਰ ਸੈਂਟਰ ਵੀ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚ 19 ਮਰੀਜ਼ਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੋਵਿਡ ਕੇਅਰ ਸੈਂਟਰ ਵਿੱਚ ਪੌਸ਼ਟਿਕ ਖਾਣ-ਪੀਣ ਤੋਂ ਇਲਾਵਾ ਹੋਰ ਵੀ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਨਾਲ ਹੀ ਇੱਥੇ ਦਾਖਲ ਵਿਅਕਤੀਆਂ ਨੂੰ ਯੋਗਾ-ਕਸਰਤ ਵੀ ਕਰਵਾਈ ਜਾਂਦੀ ਹੈ।
Mansa News
ਜ਼ਿਲ੍ਹਾ ਵਾਸੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਘਰ-ਘਰ ਜਾ ਕੇ ਕੋਵਿਡ-19 ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਨਾਲ ਹੀ ਸਿਹਤ ਦਾ ਮੁਆਇਨਾ ਵੀ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਡੇ ਪੱਧਰ ‘ਤੇ ਸ਼ੱਕੀ ਵਿਅਕਤੀਆਂ ਦੀ ਸੈਂਪਲਿੰਗ ਵੀ ਕੀਤੀ ਜਾ ਰਹੀ ਹੈ, ਤਾਂ ਜੋ ਪੀੜ੍ਹਤ ਵਿਅਕਤੀਆਂ ਦਾ ਸਮਾਂ ਰਹਿੰਦਿਆਂ ਹੀ ਪਤਾ ਲਗਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਸਰਕਾਰੀ ਇਮਾਰਤਾਂ, ਸਕੂਲਾਂ ਜਾਂ ਹੋਰ ਥਾਵਾਂ ‘ਤੇ ਇਸ ਬਿਮਾਰੀ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਿਹਤ ਸਾਵਧਾਨੀਆਂ ਸਬੰਧੀ ਪੇਟਿੰਗਜ਼ ਅਤੇ ਹੋਰਡਿੰਗਜ਼ ਵੀ ਲਗਵਾਏ ਗਏ ਹਨ, ਤਾਂ ਜੋ ਸਮੂਹ ਜ਼ਿਲ੍ਹਾ ਨਿਵਾਸੀ ਇਨ੍ਹਾਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਵਾਇਰਸ ਤੋਂ ਬਚੇ ਰਹਿਣ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਸਮੇਂ-ਸਮੇਂ ‘ਤੇ ਅਖ਼ਬਾਰਾਂ ਵਿੱਚ ਪ੍ਰੈਸ ਨੋਟਾਂ ਰਾਹੀਂ ਅਤੇ ਸ਼ੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
Mansa News
ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਕੇ ਮਿਸ਼ਨ ਫ਼ਤਿਹ ਦਾ ਹਿੱਸਾ ਬਣਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕੋਵਾ ਐਪ ਰਾਹੀਂ ਕੋਰੋਨਾ ਦੀ ਮੌਜੂਦਾ ਸਥਿਤੀ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਹੁੰਦੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਜ਼ਰੂਰੀ ਹੋਵੇ ਤਾਂ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਬਨ ਜਾਂ ਸੈਨੇਟਾਈਜ਼ਰ ਨਾਲ ਵਾਰ-ਵਾਰ ਹੱਥਾਂ ਨੂੰ ਸਾਫ਼ ਰੱਖਣਾ ਅਤੇ ਸਮਾਜਿਕ ਦੂਰੀ ਦਾ ਵੀ ਖ਼ਾਸ ਧਿਆਨ ਰੱਖਿਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੰਧੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਸਬੰਧੀ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਖੁਦ ਅਤੇ ਸਮਾਜ ਨੂੰ ਬਚਾਈ ਰੱਖਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ, ਤਾਂ ਹੀ ਅਸੀਂ ਇਸ ਬਿਮਾਰੀ ਦੇ ਖ਼ਿਲਾਫ਼ ਵਿੱਢੀ ਜੰਗ ਵਿੱਚ ਸਫ਼ਲ ਹੋ ਪਾਵਾਂਗੇ।
ये भी पढ़े : ਐਸ.ਸੀ, ਬੀ.ਸੀ. ਕਾਰਪੋਰੇਸ਼ਨ ਵਿਖੇ ਵੱਖ-ਵੱਖ ਮੱਦਾਂ ਅਧੀਨ ਕਰਜ਼ਾ ਦਰਖ਼ਾਸਤਾਂ ਨੂੰ ਮਨਜ਼ੂਰੀ
ਅਯੋਧਿਆ ਚ ਰਾਮ ਮੰਦਰ ਬਣਨ ਦੀ ਖੁਸ਼ੀ ਚ ਮਹਾਵੀਰ ਮੰਦਿਰ ਕਮੇਟੀ ਨੇ ਖਨੌਰੀ ਚ ਵੰਡੇ ਲੱਡੂ
ब्रेकिंग न्यूज और लाइव न्यूज अपडेट के लिए हमें फेसबुक पर लाइक करें या ट्विटर पर फॉलो करें.