ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵੱਲੋਂ ਦਿਹਾਤੀ ਖੇਤਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ
Mansa News : ਆਂਗਣਵਾੜੀ ਕੇਂਦਰਾਂ ਵਿੱਚ ਪਖਾਣਿਆਂ ਅਤੇ ਪੀਣ ਵਾਲੇ ਪਾਣੀ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਵੱਖ-ਵੱਖ ਵਿਭਾਗਾਂ ਨਾਲ ਕੀਤੀ ਇੱਕ ਅਹਿਮ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਅੰਦਰ ਸੈਨੀਟੇਸ਼ਨ ਅਤੇ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕਰਨ ਵਾਲੇ ਕੰਮ ਨੂੰ ਤਰਜੀਹ ਦਿੱਤੀ ਜਾਵੇ ਅਤੇ ਇੱਕ ਹਫ਼ਤੇ ਦੇ ਅੰਦਰ-ਅੰਦਰ ਕੰਮ ਮੁਕੰਮਲ ਕਰ ਕੇ ਰਿਪੋਰਟ ਇਸ ਦਫ਼ਤਰ ਨੂੰ ਭੇਜੀ ਜਾਵੇ, ਤਾਂ ਜੋ ਆਂਗਣਵਾੜੀ ਸੈਂਟਰ ਦੇ ਛੋਟੇ ਬੱਚਿਆਂ ਨੂੰ ਟੁਆਇਟ ਜਾਣ ਅਤੇ ਪੀਣ ਵਾਲੇ ਪਾਣੀ ਸਬੰਧੀ ਕੋਈ ਦਿੱਕਤ ਦਰਪੇਸ਼ ਨਾ ਆਵੇ।
Mansa News : ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੰਧੂ ਨੇ ਕਮਿਊਨਿਟੀ ਟੁਆਇਲਟਸ ਦੀ ਉਸਾਰੀ, 50 ਸੋਕ ਪਿੱਟ ਵਾਲੇ ਪਿੰਡਾਂ, ਥਾਪਰ ਮਾਡਲ ਵਾਲੇ ਪਿੰਡ, 14ਵੇਂ ਵਿੱਤ ਕਮਿਸ਼ਨ ਅਤੇ 15ਵੇਂ ਵਿੱਤ ਕਮਿਸ਼ਨ ਦੇ ਫੰਡਾ ਸਬੰਧੀ, ਐਸ.ਵੀ.ਸੀ. 2 ਦੇ ਕੰਮਾਂ ਸਬੰਧੀ, ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਵਾਲੇ ਪਿੰਡਾਂ ਅਤੇ ਮਗਨਰੇਗਾ ਅਧੀਨ ਕੈਟਲ ਸ਼ੈੱਡਾਂ ਅਤੇ ਖੇਡ ਮੈਦਾਨਾਂ ਦੀ ਉਸਾਰੀ ਦੇ ਕੰਮਾਂ ਸਬੰਧੀ ਵੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ, ਐਕਸੀਅਨ ਵਾਟਰ ਸਪਲਾਈ. ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੋਂ ਇਲਾਵਾ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੌਜੂਦ ਸਨ।
Hamara Today न्यूज और लाइव न्यूज अपडेट के लिए हमें फेसबुक पर लाइक करें या ट्विटर पर फॉलो करें.