Related Posts
ਸਵੈ-ਰੁਜ਼ਗਾਰ ਕਰਨ ਦੇ ਚਾਹਵਾਨ ਨੌਜਵਾਨ ਇਸ ਲੋਨ ਮੇਲੇ ਦਾ ਲਾਭ ਉਠਾਉਣ : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਾਨਸਾ
MANSA NEWS
MANSA NEWS : 02 ਦਸੰਬਰ : ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਦਸੰਬਰ ਮਹੀਨੇ ਦੌਰਾਨ ਜ਼ਿਲ੍ਹਾ ਮਾਨਸਾ ਵਿੱਚ ਸਵੈ-ਰੋਜ਼ਗਾਰ ਨੂੰ ਪ੍ਰਫੁੱਲਤ ਕਰਨ ਲਈ ਲੋਨ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਇਸ ਲੜੀ ਤਹਿਤ 04 ਦਸੰਬਰ 2020 ਨੂੰ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਵਿਖੇ ਲੋਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਲੋਨ ਮੇਲੇ ਵਿੱਚ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵੱਲੋਂ ਜਿਵੇਂ ਕਿ ਜ਼ਿਲ੍ਹਾ ਉਦਯੋਗ ਕੇਂਦਰ, ਪੂਸ ਪਾਲਣ ਅਤੇ ਡੇਅਰੀ ਵਿਭਾਗ, ਐਸ.ਸੀ. ਅਤੇ ਬੀ.ਸੀ. ਕਾਰਪੋਰੇਸ਼ਨ ਆਦਿ ਵੱਖ-ਵੱਖ ਸਕੀਮਾ ਅਧੀਨ ਲੋਨ ਅਪਲਾਈ ਕਰਵਾਏ ਜਾਣਗੇ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸ ਲੋਨ ਮੇਲੇ ਵਿੱਚ ਸਰਕਾਰੀ ਅਤੇ ਨਿੱਜੀ ਖੇਤਰ ਦੇ ਵੱਖ-ਵੱਖ ਬੈਂਕ ਵੀ ਹਿੱਸਾ ਲੈ ਰਹੇ ਹਨ।
MANSA NEWS : ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਜੋ ਕਿਸੇ ਵੀ ਪ੍ਰਕਾਰ ਦਾ ਸਵੈ-ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਪ੍ਰਧਾਨ ਮੰਤਰੀ ਇੰਮਲਾਇਮੈਂਟ ਜਨਰੇਸ਼ਨ ਪ੍ਰੋਗਰਾਮ, ਸਟੈਂਡਅਪ ਇੰਡੀਆ ਅਤੇ ਪ੍ਰਧਾਨ ਮੰਤਰੀ ਮੁੰਦਰਾ ਲੋਨ ਆਦਿ ਸਕੀਮਾਂ ਅਧੀਨ ਲੋਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਇੰਮਲਾਇਮੈਂਟ ਜਨਰੇਸ਼ਨ ਪ੍ਰੋਗਰਾਮ ਅਧੀਨ ਪ੍ਰਾਰਥੀ ਸਰਵਿਸ ਯੂਨਿਟ ਲਈ 10 ਲੱਖ ਰੁਪਏ ਅਤੇ ਮੈਨੂਫੈਕਚਰਿੰਗ ਯੂਨਿਟ ਲਈ 25 ਲੱਖ ਰੁਪਏ ਤੱਕ ਦਾ ਲੋਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਕਾਫ਼ੀ ਵੱਡੀ ਸਬਸਿਡੀ ਦਾ ਵੀ ਪ੍ਰਾਵਧਾਨ ਹੈੈ। ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਇਸ ਤੋਂ ਇਲਾਵਾ ਐਸ.ਸੀ. ਕੈਟਾਗਿਰੀ ਦੇ ਪ੍ਰਾਰਥੀ ਅਤੇ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਚਾਹਵਾਨ ਔਰਤਾਂ ਸਟੈਡਅਪ ਇੰਡੀਆ ਸਕੀਮ ਅਧੀਨ ਸਰਵਿਸ ਅਤੇ ਮੈਨੂਫੈਕਚਰਿੰਗ ਯੂਨਿਟ ਲਈ 10 ਤੋਂ ਲੈ ਕੇ 1 ਕਰੋੜ ਤੱਕ ਦਾ ਲੋਨ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਮੁੰਦਰਾ ਯੋਜਨਾ ਅਧੀਨ ਵੀ 50 ਹਜ਼ਾਰ ਤੋਂ ਲੈ ਕੇ 10 ਲੱਖ ਤੱਕ ਦਾ ਲੋਨ ਅਪਲਾਈ ਕਰ ਸਕਦੇ ਹਨ। ਮੁੰਦਰਾ ਲੋਨ ਅਪਲਾਈ ਕਰਨ ਲਈ ਪ੍ਰਾਰਥੀ ਨੂੰ ਕਿਸੇ ਵੀ ਪ੍ਰਕਾਰ ਦੀ ਸਿਕਓਰਿਟੀ ਦੀ ਜ਼ਰੂਰਤ ਨਹÄ ਪੈਂਦੀ। ਉਨ੍ਹਾਂ ਦੱਸਿਆ ਕਿ ਲੋਨ ਅਪਲਾਈ ਕਰਨ ਲਈ ਪ੍ਰਾਰਥੀ ਕੋਲ ਅਧਾਰ ਕਾਰਡ, ਪੈਨ ਕਾਰਡ ਅਤੇ ਪ੍ਰੋਜੈਕਟ ਰਿਪੋਰਟ ਉਪਲੱਬਧ ਹੋਣੇ ਚਾਹੀਦੇ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਚਾਹਵਾਨ ਪ੍ਰਾਰਥੀ 04 ਦਸੰਬਰ 2020 ਨੂੰ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਵਿਖੇ ਇਸ ਲੋਨ ਮੇਲੇ ਦਾ ਲਾਭ ਜ਼ਰੂਰ ਉਠਾਉਣ।
Hamara Today न्यूज और लाइव न्यूज अपडेट के लिए हमें फेसबुक पर लाइक करें या ट्विटर पर फॉलो करें.