ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਮਾਨਸਾ ਜ਼ਿਲ੍ਹੇ ਦੇ ਜੇਤੂਆਂ ਨੂੰ ਸੋਸ਼ਲ ਮੀਡੀਆ ਰਾਹੀਂ ਦਿੱਤੀ ਵਧਾਈ
Mansa School Student Winner
ਪਹਿਲਾ ਇਨਾਮ ਸਿੰਗਲ ਸਟਾਰਜ਼ ਸਕੂਲ ਦੀ ਵਿਰਾਸਤ ਕੌਰ, ਦੂਜਾ ਮਨੂ ਵਾਟਿਕਾ ’ਚ ਪੜ੍ਹਦੇ ਜਸਨੂਰ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਦੀ ਦਲਜੀਤ ਕੌਰ ਨੇ ਜਿੱਤਿਆ ਤੀਜਾ ਇਨਾਮ
ਮਾਨਸਾ : ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੋਸ਼ਲ ਮੀਡੀਆ ’ਤੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਦੇ ਜੇਤੂਆਂ ਦੇ ਨਾਮ ਐਲਾਨਣ ਮਗਰੋਂ ਮਾਨਸਾ ਜ਼ਿਲ੍ਹੇ ’ਚੋਂ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਲੇ ’ਚ ਅੱਵਲ ਰਹਿਣ ’ਤੇ ਵਧਾਈ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਤਰੱਕੀਆਂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਲੋੜ ਪੈਣ ’ਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਸਿੱਖਿਆ ਮੰਤਰੀ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ’ਚੋਂ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਮੁਕਾਬਲੇ ’ਚ ਲਾਜਵਾਬ ਪੇਸ਼ਕਾਰੀਆਂ ਭੇਜੀਆਂ ਗਈਆਂ ਸਨ ਜਿਸ ਕਾਰਨ ਜੇਤੂਆਂ ਦੀ ਚੋਣ ਲਈ ਸਾਨੂੰ ਬਹੁਤ ਬਾਰੀਕੀ ਨਾਲ ਵੀਡਿਓਜ਼ ਨੂੰ ਵਾਰ-ਵਾਰ ਵੇਖਣਾ ਪਿਆ।
Mansa School Student Winner
ਜ਼ਿਕਰਯੋਗ ਹੈ ਕਿ ਕੋਵਿਡ-19 ਦੀ ਮਹਾਂਮਾਰੀ ਕਾਰਨ ਲਗਾਏ ਗਏ ਲੌਕਡਾਊਨ ਦੌਰਾਨ ਵਿਦਿਆਰਥੀਆਂ ਦੇ ਹੁਨਰ ਤਰਾਸ਼ਣ ਲਈ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ‘ਅੰਬੈਸਡਰਜ਼ ਆਫ਼ ਹੋਪ’ ਨਾਂ ਦਾ ਆਨਲਾਇਨ ਮੁਕਾਬਲਾ ਚਲਾਇਆ ਗਿਆ ਸੀ ਜਿਸ ਨੂੰ ਪੰਜਾਬ ਭਰ ’ਚੋਂ ਭਰਪੂਰ ਹੁੰਗਾਰਾ ਮਿਲਿਆ ਸੀ। ਆਪਣੀ ਤਰ੍ਹਾਂ ਦੇ ਇਸ ਪਹਿਲੇ ਮੁਕਾਬਲੇ ’ਚ ਸਿਰਫ਼ ਅੱਠ ਦਿਨਾਂ ’ਚ ਸੂਬੇ ’ਚੋਂ 1 ਲੱਖ ਪੰਜ ਹਜ਼ਾਰ ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕਰਕੇ ਇਸਨੂੰ ਵਿਸ਼ਵ ਰਿਕਾਰਡ ਬਣਾ ਦਿੱਤਾ ਸੀ। ਹੁਣ ਸ਼੍ਰੀ ਸਿੰਗਲਾ ਵੱਲੋਂ ਇਸ ਮੁਕਾਬਲੇ ’ਚ ਹਰ ਜ਼ਿਲ੍ਹੇ ’ਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਆਉਣ ਵਾਲੇ ਵਿਦਿਆਰਥੀਆਂ ਦੇ ਨਾਂਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
Mansa School Student Winner
ਮਾਨਸਾ ਜ਼ਿਲ੍ਹੇ ’ਚੋਂ ਇਸ ਮੁਕਾਬਲੇ ਲਈ 2,788 ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਇਨ੍ਹਾਂ ’ਚੋਂ ਸਿੰਗਲ ਸਟਾਰਜ਼ ਸਕੂਲ ’ਚ ਪੰਜਵੀਂ ਕਲਾਸ ’ਚ ਪੜ੍ਹਦੀ ਵਿਰਾਸਤ ਕੌਰ ਨੇ ਪਹਿਲਾ ਸਥਾਨ ਹਾਸਿਲ ਕਰਕੇ ਐਪਲ ਦੀ ਆਈਪੈਡ ਜਿੱਤੀ ਹੈ ਜਦਕਿ ਮਨੂ ਵਾਟਿਕਾ ਸਕੂਲ ਬੁਢਲਾਡਾ ’ਚ ਦਸਵੀਂ ਕਲਾਸ ’ਚ ਪੜ੍ਹਦੇ ਜਸਨੂਰ ਨੇ ਦੂਸਰਾ ਸਥਾਨ ਹਾਸਲ ਕਰਕੇ ਲੈਪਟੌਪ ਜਿੱਤਿਆ ਹੈ। ਇਸਦੇ ਨਾਲ ਹੀ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ’ਚ 12ਵੀਂ ਜਮਾਤ ’ਚ ਪੜ੍ਹਦੀ ਵਿਦਿਆਰਥਣ ਦਲਜੀਤ ਕੌਰ ਨੇ ਤੀਸਰੇ ਸਥਾਨ ’ਤੇ ਰਹਿ ਕੇ ਐਂਡਰੋਇਡ ਟੈਬਲੇਟ ਜਿੱਤੀ ਹੈ।
ਪਹਿਲੇ ਸਥਾਨ ’ਤੇ ਰਹਿਣ ਵਾਲੀ ਵਿਰਾਸਤ ਦੇ ਪਿਤਾ ਨੇ ਦੱਸਿਆ ਕਿ ਉਹ ਭਵਿੱਖ ’ਚ ਰੁਜ਼ਗਾਰ ਦੇ ਨਾਲ-ਨਾਲ ਸਮਾਜ ਸੇਵਾ ਕਰਨਾ ਚਾਹੁੰਦੀ ਹੈ ਇਸੇ ਲਈ ਇਸ ਮੁਕਾਬਲੇ ’ਚ ਉਸਨੇ ਮਨੁੱਖ ਦੇ ਸਕਾਰਾਤਮਕ ਤੇ ਨਕਾਰਾਤਮਕ ਪੱਖ ਪੇਸ਼ ਕਰਦੀ ਇੱਕ ਵੀਡਿਓ ਬਣਾ ਕੇ ਭੇਜੀ ਸੀ।
Mansa School Student Winner

ਇਸੇ ਤਰ੍ਹਾਂ ਦੂਸਰੇ ਸਥਾਨ ’ਤੇ ਰਹਿਣ ਵਾਲੇ ਜਸਨੂਰ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਲੌਕਡਾਊਨ ਦੌਰਾਨ ਇਹ ਪ੍ਰਤਿਭਾ ਖੋਜ ਮੁਕਾਬਲਾ ਲੈ ਕੇ ਆਉਣ ਲਈ ਧਨਵਾਦ ਕਰਦੇ ਹਨ ਜਿਸ ਨਾਲ ਘਰਾਂ ’ਚ ਵਿਹਲੇ ਬੈਠੇ ਵਿਦਿਆਰਥੀਆਂ ਨੇ ਆਪਣਾ ਸਮਾਂ ਚੰਗੇ ਪਾਸੇ ਲਾਇਆ। ਉਸਨੇ ਦੱਸਿਆ ਕਿ ਉਹ ਭਵਿੱਖ ’ਚ ਸਿਵਲ ਸੇਵਾਵਾਂ ਦੀ ਤਿਆਰੀ ਕਰਨਾ ਚਾਹੁੰਦਾ ਹੈ ਪਰ ਨਾਲ ਹੀ ਉਸਨੂੰ ਭੰਗੜੇ ਅਤੇ ਪੇਂਟਿੰਗ ਦਾ ਬਹੁਤ ਸ਼ੌਕ ਹੈ।
ਤੀਸਰੇ ਸਥਾਨ ’ਤੇ ਰਹਿਣ ਵਾਲੀ ਦਲਜੀਤ ਕੌਰ ਦੇ ਮਾਪਿਆਂ ਨੇ ਦੱਸਿਆ ਕਿ ਉਹ ਖੇਤੀਬਾੜੀ ਕਰਦੇ ਹਨ ਪਰ ਦਲਜੀਤ ਚੰਗਾ ਪੜ੍ਹ ਲਿਖ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ ਜਿਸ ਲਈ ਉਹ ਹੁਣੇ ਤੋਂ ਹੀ ਉਸਦੀ ਤਿਆਰੀ ਕਰਵਾ ਰਹੇ ਹਨ।
ये भी पढ़े : “सफलता का नवीन मंत्र: प्रारम्भ”
ब्रेकिंग न्यूज और लाइव न्यूज अपडेट के लिए हमें फेसबुक पर लाइक करें या ट्विटर पर फॉलो करें.