Hamara Today
Hindi & Punjabi Newspaper

ਸਫਾਈ ਸੇਵਕ ਮਿਸ਼ਨ ਫਤਿਹ ਯੋਧੇ ਬਣ ਕੇ ਕਰ ਰਹੇ ਹਨ ਜ਼ਿਲ੍ਹੇ ਅੰਦਰ ਸਾਫ਼ ਸਫਾਈ

0

ਮਾਨਸਾ : ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਜਿੱਥੇ ਸਰਕਾਰ ਵੱਲੋਂ ਪਿਛਲੇ 100 ਦਿਨਾਂ ਤੋਂ ਸ਼ਰਤਾਂ ਦੇ ਅਧਾਰ ‘ਤੇ ਲਾਕਡਾਊਨ ਜਾਂ ਕਰਫਿਊ ਲਗਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਮਿਸ਼ਨ ਫਤਿਹ ਤਹਿਤ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਜਾ ਰਹੀ ਹੈ, ਉਥੇ ਹੀ ਲੋਕਾਂ ਨੂੰ ਗੰਦਗੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਜ਼ਿਲ੍ਹੇ ਦੇ ਸਫਾਈ ਸੇਵਕਾਂ ਦੀ ਭੁਮਿਕਾ ਬਹੁਤ ਹੀ ਸ਼ਲਾਘਾ ਪੂਰਨ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪੱਕੇ, ਕੱਚੇ ਅਤੇ 3ਡੀ ਪ੍ਰੋਜੈਕਟ ਅਧੀਨ ਕੰਮ ਕਰ ਰਹੇ ਕਰੀਬ 450 ਸਫਾਈ ਸੇਵਕਾਂ ਵੱਲੋਂ ਪੂਰੀ ਤਨਦੇਹੀ ਨਾਲ ਜ਼ਿਲ੍ਹੇ ਨੂੰ ਸਾਫ਼ ਸੁਥਰਾ ਰੱਖਣ ਵਿੱਚ ਬਹੁਤ ਅਹਿਮ ਭੁਮਿਕਾ ਨਿਭਾਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਫਾਈ ਸੇਵਕਾਂ ਵੱਲੋਂ ਕੋਰੋਨਾ ਵਾਇਰਸ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਗਲੀ-ਗਲੀ, ਮੁਹੱਲੇ-ਮੁੱਹਲੇ ਅੰਦਰ ਜਾ ਕੇ ਸਾਫ਼-ਸਫਾਈ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਨ੍ਹਾਂ ਵੱਲੋਂ ਘਰ-ਘਰ ਜਾ ਕੇ ਕੂੜਾ ਇੱਕਠਾ ਕੀਤਾ ਜਾਂਦਾ ਹੈ।

ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਸਫਾਈ ਸੇਵਕ ਸਵੇਰੇ ਤੜਕਸਾਰ ਹੀ ਆਪਣੀਆਂ ਡਿਊਟੀਆਂ ਲਈ ਪਹੁੰਚ ਜਾਂਦੇ ਹਨ ਅਤੇ ਕੋਰੋਨਾ ਯੋਧੇ ਬਣ ਕੇ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ‘ਤੇ ਸਾਫ਼-ਸਫਾਈ ਕਰਦੇ ਹਨ, ਤਾਂ ਜ਼ੋ ਜ਼ਿਲ੍ਹਾ ਵਾਸੀ ਸੁੰਦਰ ਦਿੱਖ ਵਿੱਚ ਵਿਚਰ ਸਕਣ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ/ਤਾਲਾਬੰਦੀ ਦੌਰਾਨ ਇਨ੍ਹਾਂ ਸਫਾਈ ਸੇਵਕਾਂ ਵੱਲੋਂ ਬਹੁਤ ਹੀ ਸ਼ਲਾਘਾ ਪੂਰਣ ਕੰਮ ਕੀਤਾ ਗਿਆ ਹੈ ਅਤੇ ਸ਼ਹਿਰਾਂ ਵਿਚਲੇ ਨਾਲਿਆਂ ਅਤੇ ਗਲੀਆਂ-ਸੜਕਾਂ ਨੂੰ ਪੂਰੀ ਤਰ੍ਹਾਂ ਨਾਲ ਸਾਫ਼ ਕੀਤਾ ਗਿਆ ਹੈ।

Leave A Reply

Your email address will not be published.